ਯੇਰੂਸ਼ਲਮ – ਹਿਜ਼ਬੁੱਲਾ ਨੇ ਇਜ਼ਰਾਈਲੀ ਫ਼ੌਜਾਂ ਦੇ ਲੇਬਨਾਨ ਵਿੱਚ ਦਾਖ਼ਲ ਹੋਣ ਦੀਆਂ ਖ਼ਬਰਾਂ ਨੂੰ ਰੱਦ ਕਰ ਦਿੱਤਾ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਉਹ ਸਰਹੱਦ ਪਾਰ ਕਰਦੇ ਹਨ ਤਾਂ ਉਸ ਦੇ (ਹਿਜ਼ਬੁੱਲਾ) ਲੜਾਕੇ “ਆਹਮੇ-ਸਾਹਮਣੇ ਦੀ ਲੜਾਈ” ਲਈ ਤਿਆਰ ਹਨ।ਇਜ਼ਰਾਈਲ ਵੱਲੋਂ ਜ਼ਮੀਨੀ ਪੱਧਰ ‘ਤੇ ਆਪਣੀ ਮੁਹਿੰਮ ਦੀ ਸ਼ੁਰੂਆਤ ਦੇ ਐਲਾਨ ਤੋਂ ਬਾਅਦ ਆਪਣੇ ਪਹਿਲੇ ਬਿਆਨ ਵਿੱਚ, ਹਿਜ਼ਬੁੱਲਾ ਦੇ ਬੁਲਾਰੇ ਮੁਹੰਮਦ ਅਫੀਫੀ ਨੇ ਕਿਹਾ ਕਿ ਇਜ਼ਰਾਈਲੀ ਫੌਜਾਂ ਦੇ ਲੇਬਨਾਨ ਵਿੱਚ ਦਾਖ਼ਲ ਹੋਣ ਦੀਆਂ ਖ਼ਬਰਾਂ “ਝੂਠੇ ਦਾਅਵੇ” ਹਨ।ਉਨ੍ਹਾਂ ਕਿਹਾ ਕਿ ਹਿਜ਼ਬੁੱਲਾ ਲੜਾਕੇ ਉਨ੍ਹਾਂ ਦੁਸ਼ਮਣ ਤਾਕਤਾਂ ਨਾਲ ਆਹਮੋ-ਸਾਹਮਣੇ ਦੀ ਲੜਾਈ ਲਈ ਤਿਆਰ ਹਨ ਜੋ ਲੇਬਨਾਨ ਵਿੱਚ ਦਾਖਲ ਹੋਣ ਦੀ ਹਿੰਮਤ ਕਰਦੇ ਹਨ ਜਾਂ ਅਜਿਹਾ ਕਰਨ ਦੀ ਕੋਸ਼ਿਸ਼ ਕਰਦੇ ਹਨ।