ਮੋਹਾਲੀ – ਡਰੱਗਜ਼ ਮਾਮਲੇ ’ਚ ਘਿਰੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਨੇ ਝਟਕਾ ਦਿੱਤਾ ਹੈ। ਅਦਾਲਤ ਨੇ ਉਸ ਵੱਲੋਂ ਲਾਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਨਾਲ ਬਿਕਰਮ ਮਜੀਠੀਆ ਦੀਆਂ ਮੁਸੀਬਤਾਂ ਵਧ ਗਈਆਂ ਹਨ ਅਤੇ ਉਨ੍ਹਾਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਮਜੀਠੀਆ ਦੇ ਵਕੀਲ ਨੇ ਉਹ ਕਿ ਅਸੀਂ ਹਾਈ ਕੋਰਟ ਦਾ ਰੁਖ ਕਰਾਂਗੇ।ਜ਼ਿਕਰਯੋਗ ਹੈ ਕਿ ਪੰਜਾਬ ’ਚ ਨਸ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਸੀ। ਐਫ਼ਆਈਆਰਜ ਦਰ ਹੋਣ ਤੋਂ ਬਾਅਦ ਉਹ ਰੂਪੋਸ਼ ਹੋ ਗਿਆ ਸੀ।
previous post