ਰਾਮਤੀਰਥ – ਭਗਵਾਨ ਵਾਲਮੀਕਿ ਜੀ ਦੇ ਇਤਿਹਾਸਕ ਤੇ ਪੁਰਾਤਨ ਅਸਥਾਨ ਵਾਲਮੀਕਿ ਤੀਰਥ ਰਾਮਤੀਰਥ ਵਿਖੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੋਏ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਤੇ ਯਾਦਗਾਰੀ ਤਸਵੀਰ ਭੇਟ ਕੀਤੀ ਗਈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਪੰਜਾਬ ਅਨਿਲ ਜੋਸ਼ੀ, ਵੀਰ ਸਿੰਘ ਲੋਪੋਕੇ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਬੀਰ ਸਿੰਘ ਵੇਰਕਾ, ਗੁਰਪ੍ਰਤਾਪ ਸਿੰਘ ਟਿੱਕਾ, ਜੋਧ ਸਿੰਘ ਸਮਰਾ, ਰਾਣਾ ਰਣਬੀਰ ਸਿੰਘ ਲੋਪੋਕੇ ਆਦਿ ਮੌਜੂਦ ਸਨ।