Punjab

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਬਕਾ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ ਗਿਆਨੀ ਇਕਬਾਲ ਸਿੰਘ ਨੂੰ ਲਾਈ ਧਾਰਮਿਕ ਸਜਾ

ਅੰਮ੍ਰਿਤਸਰ – ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ 11 ਦਿਨ ਦੀ ਤਨਖਾਗ ਲਗਾਈ ਹੈ,  ਗਿਆਨੀ ਇਕਬਾਲ ਸਿੰਘ ‘ਤੇ ਦੋਸ਼ ਸੀ ਕਿ ਉਹਨਾਂ ਨੇ ਤਖਤ ਸ੍ਰੀ ਹਰਮੰਦਰ ਜੀ ਪਟਨਾ ਸਾਹਿਬ ਵਿਖੇ ਰਹਿ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਤੇ ਅਣਦੇਖੀ ਕੀਤੀ ਹੈ। ਗਿਆਨੀ ਇਕਬਾਲ ਸਿੰਘ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ 11 ਦਿਨ ਹਰ ਰੋਜ ਇਕ ਜਪੁਜੀ ਸਾਹਿਬ ਜੀ ਦੇ ਪਾਠ ਕਰਨ ਅਤੇ 11 ਦਿਨ ਇੱਕ ਘੰਟਾ ਕੀਰਤਨ ਸਰਵਨ ਕਰਨ ਦੀ ਤਨਖਾਹ ਲਗਾਈ ਗਈ। ਇਸ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ 500 ਰੁਪਏ ਦੀ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾ ਕੇ ਖਿਮਾ ਜਾਚਣਾ ਦੀ ਅਰਦਾਸ ਕਰਵਾ ਕੇ ਸਕੱਤਰੇਤ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ। ਜਿਸ ਨੂੰ ਗਿਆਨੀ ਇਕਬਾਲ ਸਿੰਘ ਨੇ ਪ੍ਰਵਾਨ ਕੀਤਾ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਚੋਂ ਭਾਈ ਮੰਗਲ ਸਿੰਘ ਸ਼ਾਮਲ ਸਨ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin