PunjabReligion

ਅਕਾਲ ਤਖ਼ਤ ‘ਤੇ 29 ਜੂਨ ਨੂੰ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ ਪੇਸ਼ ਹੋਣ ਦੇ ਹੁਕਮ ਸਬੰਧੀ ਪੱਤਰ ਜਾਰੀ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਬੋਧਨ ਕਰਦੇ ਹੋਏ ਅਤੇ ਨਾਲ ਖੜ੍ਹੇ ਹਨ ਬਾਕੀ ਜਥੇਦਾਰ।

ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦੱਸਿਆ ਹੈ ਕਿ, “ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ ਉੱਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਉੱਤੇ ਵ੍ਹਟਸਐਪ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ ਮਿਤੀ 17 ਜੂਨ ਅਤੇ 18 ਜੂਨ 2026 ਨੂੰ ਭੇਜੇ ਜਾ ਚੁੱਕੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ ਮਿਤੀ 23 ਜੂਨ 2026 ਨੂੰ ਭੇਜਿਆ ਗਿਆ ਹੈ। ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ ਉੱਤੇ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਅਧਿਕਾਰਤ ਪੱਤਰ ਵੀ ਭੇਜੇ ਗਏ ਹਨ। ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਜਿਨ੍ਹਾਂ ਨੂੰ ਇਸ ਮਾਮਲੇ ‘ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।”

Related posts

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦਿਲਪ੍ਰੀਤ ਕੌਰ ਨੇ ਐਨ.ਡੀ.ਏ. ਦੀ ਸਾਂਝੀ ਮੈਰਿਟ ਵਿੱਚ 27ਵਾਂ ਸਥਾਨ ਕੀਤਾ ਹਾਸਲ

Bunty

ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਪੰਜਾਬ ‘ਚ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ: ਲਾਲਜੀਤ ਸਿੰਘ ਭੁੱਲਰ

Bunty

ਖ਼ਾਲਸਾ ਕਾਲਜ ਵਿਖੇ ‘ਨਿੱਜੀ ਪ੍ਰਭਾਵ ਅਤੇ ਸ਼ਿੰਗਾਰ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ

admin