Punjab

ਅਗਲੀ ਪੀੜ੍ਹੀ ਦਾ ਭਵਿੱਖ ਬਚਾਉਣ ਲਈ ਰਵਾਇਤੀ ਪਾਰਟੀਆਂ ਖਿਲਾਫ਼ ਮਿਲਕੇ ਲੜਨਾ ਪਊ : ਗੁਰਨਾਮ ਸਿੰਘ ਚੜੂਨੀ

ਬਠਿੰਡਾ – ਸੰਯੁਕਤ ਸੰਘਰਸ਼ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਰੀਆਂ ਬਿਮਾਰੀਆਂ ਦੀ ਜੜ ਸੰਸਦ ਤੇ ਵਿਧਾਨ ਸਭਾ ਹਨ, ਜਿੱਥੇ ਕਾਨੂੰਨ ਪਾਸ ਹੁੰਦੇ ਹਨ। ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਕੋਟਸ਼ਮੀਰ ਦੇ ਗੁਰਦੁਆਰਾ ਸਾਹਿਬ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਰਵਾਇਤੀ ਪਾਰਟੀਆਂ ਦੇ ਆਗੂ ਕਾਲੇ ਕਾਨੂੰਨਾਂ ਖਿਲਾਫ਼ ਬੋਲਦੇ ਤਾਂ ਸਾਨੂੰ ਦਿੱਲੀ ਵਿਚ ਖੱਜਲ ਖੁਆਰ ਹੋ ਕੇ 750 ਕਿਸਾਨਾਂ ਦੀ ਸ਼ਹਾਦਤ ਨਾ ਦੇਣੀ ਪੈਂਦੀ । ਉਨ੍ਹਾਂ ਕਿਹਾ ਕਿ ਪੰਜਾਬ ਦਾ 50 ਕਿਲੋਮੀਟਰ ਏਰੀਆ ਸੈਂਟਰ ਨੇ ਆਪਣੇ ਹੱਥ ਵਿੱਚ ਲੈ ਲਿਆ ਹੈ ਤੇ ਹੁਣ ਕੇਂਦਰ ਆਪਣੇ ਮਰਜ਼ੀ ਕਰੇਗਾ। ਉਨ੍ਹਾਂ ਕਿਹਾ ਕਿ ਜੇ ਦੇਸ਼ ਬਚਾਉਣਾ ਹੈ,ਆਪਣੀ ਜ਼ਿੰਦਗੀ ਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣਾ ਹੈ ਤਾਂ ਰਵਾਇਤੀ ਪਾਰਟੀਆਂ ਖਿਲਾਫ਼ ਮਿਲਕੇ ਲੜਨਾ ਪੈਣਾ ਹੈ। ਚੜੂਨੀ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹਰ ਮਨੁੱਖ ਨੂੰ ਆਪਣੀਆਂ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਚੜੂਨੀ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕਾਂ ਕੋਲ ਇਕ ਅਜਿਹਾ ਮੌਕਾ ਜਿਹੜਾ ਸੂਬੇ ਦਾ ਭਵਿੱਖ ਤੈਅ ਕਰੇਗਾ। ਇਸ ਮੌਕੇ ਉਨ੍ਹਾਂ ਸਯੁੰਕਤ ਸੰਘਰਸ਼ ਮੋਰਚੇ ਵੱਲੋਂ ਜੋਗਿੰਦਰ ਸਿੰਘ ਜਗਾ ਰਾਮ ਤੀਰਥ ਨੂੰ ਬਠਿੰਡਾ ਦਿਹਾਤੀ ਹਲਕੇ ਦਾ ਸੇਵਾਦਾਰ ਲਾਇਆ ਗਿਆ। ਇਸ ਮੌਕੇ ਸਯੁੰਕਤ ਸੰਘਰਸ਼ ਮੋਰਚੇ ਦੇ ਪੰਜਾਬ ਪ੍ਰਧਾਨ ਰਛਪਾਲ ਸਿੰਘ ਜੋੜ ਮਾਜਰਾ, ਯੂਥ ਪ੍ਰਧਾਨ ਇੰਦਰਪਾਲ ਸਿੰਘ, ਜਨਰਲ ਸਕੱਤਰ ਗੁਰਸੇਵਕ ਸਿੰਘ ਅਤੇ ਸੰਯੁਕਤ ਸੰਘਰਸ਼ ਮੋਰਚੇ ਦੀ ਟੀਮ ਹਾਜ਼ਰ ਸੀ ।

Related posts

ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ।

Bunty

ਕਾਂਗਰਸ ਵੱਲੋਂ 13 ਨੁਕਤਿਆਂ ਵਾਲਾ ਚੋਣ ਮਨੋਰਥ ਪੱਤਰ ਜਾਰੀ

admin

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

Bunty