India

ਅਗਲੇ 5 ਦਿਨ ਲੋਕਾਂ ਨੂੰ ਸਤਾਵੇਗੀ ਕੜਾਕੇ ਦੀ ਗਰਮੀ, 47 ਡਿਗਰੀ ਤੋਂ ਪਾਰ ਪਹੁੰਚੇਗਾ ਪਾਰਾ

ਨਵੀਂ ਦਿੱਲੀ – ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਗਰਮ ਹਵਾਵਾਂ ਨਾਲ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ ਹੀ, ਇਸ ਹਫ਼ਤੇ ਦੇ ਅਖੀਰ ਤੱਕ ਕਈ ਸੂਬਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਦੂਜੇ ਪਾਸੇ ਹਰਿਆਣਾ ਦੇ ਸਿਰਸਾ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਤੱਕ ਪਹੁੰਚ ਗਿਆ, ਜੋ ਸੂਬੇ ਵਿੱਚ ਸਭ ਤੋਂ ਵੱਧ ਸੀ।
18 ਮਈ ਤੋਂ ਪੂਰਬੀ ਅਤੇ ਮੱਧ ਭਾਰਤ ਵਿੱਚ ਹੀਟ ਵੇਵ ਦਾ ਸਾਹਮਣਾ ਕਰਨਾ ਪਵੇਗਾ
ਮੌਸਮ ਵਿਭਾਗ (ਆਈ.ਐਮ.ਡੀ.) ਨੇ ਵੀਰਵਾਰ ਨੂੰ ਕਿਹਾ ਕਿ 18 ਮਈ ਤੋਂ ਪੂਰਬੀ ਅਤੇ ਮੱਧ ਭਾਰਤ ਵਿੱਚ ਹੀਟ ਵੇਵ ਦਾ ਸਾਹਮਣਾ ਕਰਨਾ ਪਵੇਗਾ। ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਬੱਚਿਆਂ, ਬਜ਼ੁਰਗਾਂ ਅਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਸਿਹਤ ਚਿੰਤਾਵਾਂ ’ਤੇ ਜ਼ੋਰ ਦਿੰਦਾ ਹੈ।
ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਲੋਕ ਲੰਬੇ ਸਮੇਂ ਤੱਕ ਧੁੱਪ ਵਿੱਚ ਰਹਿੰਦੇ ਹਨ ਜਾਂ ਭਾਰੀ ਕੰਮ ਕਰਦੇ ਹਨ, ਉਨ੍ਹਾਂ ਵਿੱਚ ਗਰਮੀ ਨਾਲ ਸਬੰਧਤ ਬਿਮਾਰੀਆਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 17 ਤੋਂ 20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 18 ਤੋਂ 20 ਮਈ ਦੌਰਾਨ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ।

Related posts

ਸੰਸਦ ਦੀ ਸੁਰੱਖਿਆ ਕੁਤਾਹੀ ਮਾਮਲਾ: 6 ਦੋਸ਼ੀਆਂ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ

Bunty

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦਾ ਸਥਾਪਨਾ ਦਿਵਸ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਏ

Bunty

18 ਡਿਗਰੀ ‘ਤੇ AC ਦਾ ਮਜ਼ਾ ਲੈਣ ਵਾਲਿਆਂ ਨੂੰ PM ਮੋਦੀ ਦੀ ਨਸੀਹਤ

Bunty