Punjab

ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ ‘ਅਸ਼ੀਰਵਾਦ’ ਨਾਲ ਸ਼ਰੇਆਮ ਘੁੰਮ ਰਿਹੈ ਮਜੀਠੀਆ : ਰਾਘਵ ਚੱਢਾ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸੂਬੇ ਵਿੱਚੋਂ ਨਸਅਿਾਂ ਦੇ ਕਾਲੇ ਕਾਰੋਬਾਰ ਨੂੰ ਖਤਮ ਕਰਨ ਲਈ ਚੰਨੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਸਿਆਸੀ ਖੇਡ ਖੇਡੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ, ਸੂਬੇ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਕਮਜੋਰ ਐਫ਼ਆਈਆਰ ਦਰਜ ਕਰਕੇ ਸਿਰਫ ‘ਸਿਆਸੀ ਡਰਾਮਾ’ ਰਚਿਆ ਹੈ। ਐਤਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ, ਜਿਸ ਨੇ ਤਿੰਨ ਹਫਤਿਆਂ ਵਿੱਚ ਪੰਜਾਬ ਵਿੱਚੋਂ ਨਸਅਿਾਂ ਦੇ ਕਾਲੇ ਕਾਰੋਬਾਰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਨੇ ਪਿਛਲੇ ਪੰਜ ਸਾਲਾਂ ਵਿੱਚ ਕੁਝ ਨਹੀਂ ਕੀਤਾ। ਹੁਣ ਜਿਵੇਂ ਹੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਚੰਨੀ ਸਰਕਾਰ ਵਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ‘ਸਟੰਟ’ ਤਹਿਤ ਨਸਅਿਾਂ ਸਬੰਧੀ ਐਫ਼ਆਈਆਰ ਦਰਜ ਕਰਵਾ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਅਸਫਲ ਕੋਸਸਿ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਇਸ ਬਾਰੇ ਖਦਸਾ ਪ੍ਰਗਟ ਕਰ ਚੁੱਕੀ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਅਤੇ ਅਕਾਲੀ ਦਲ ਬਾਦਲ ਦੇ ਸੁਖਬੀਰ ਸਿੰਘ ਬਾਦਲ ਦਰਮਿਆਨ ਇੱਕ ‘ਗੁਪਤ ਸੌਦੇ’ ਤਹਿਤ ਪੰਜਾਬ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਲਿਾਫ ਐਫ਼ਆਈਆਰ ਦਰਜ ਕੀਤੀ ਜਾਵੇਗੀ, ਪਰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਰਾਘਵ ਚੱਢਾ ਨੇ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਵੀ ਸ਼ਾਮਲ ਸੀ ਅਤੇ ਚੰਨੀ ਨੇ ਬਾਦਲ ਪਰਿਵਾਰ ਅੱਗੇ ‘ਹੱਥ-ਜੋੜਕੇ’ ਅਰਜੋਈ ਕਰਕੇ ਆਪਣੇ ਭਰਾ ਨੂੰ ਇਸ ਮਾਮਲੇ ਵਿਚੋਂ ਬਾਹਰ ਕਢਵਾਇਆ ਸੀ। ਰਾਘਵ ਚੱਢਾ ਨੇ ਇਸ ਗੱਲ ‘ਤੇ ਹੈਰਾਨੀ ਜ਼ਾਹਿਰ ਕੀਤੀ ਕਿ ਬਿਕਰਮ ਮਜੀਠੀਆ ਖਿਲਾਫ ਦਰਜ ਐਫ਼ਆਈਆਰ ਅਤੇ ਉਸਤੋਂ ਬਾਅਦ ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਇਸ ਐਫ਼ਆਈਆਰ ਜੋ ਪਿਛਲੇ ਮਹੀਨੇ 20 ਦਸੰਬਰ ਨੂੰ ਦਰਜ ਹੋਈ ਸੀ। ਅੱਜ ਲਗਪਗ ਦੋ ਹਫਤੇ ਹੋ ਗਏ ਹਨ, ਪਰ ਮਜੀਠੀਆ ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਖੁੱਲੇਆਮ ਘੁੰਮ ਰਿਹਾ ਹੈ। ਉਹਨਾਂ ਦੱਸਿਆ ਕਿ ਨਵੇਂ ਸਾਲ ਦੇ ਮੌਕੇ ‘ਤੇ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਮਜੀਠੀਆ ਦੀਆਂ ਤਸਵੀਰਾਂ ਸੋਸਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਅਗਾਊਂ ਜਮਾਨਤ ਰੱਦ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਰਾਘਵ ਚੱਢਾ ਨੇ ਕਿਹਾ ਕਿ ਪੂਰੇ ਦੇਸ ਵਿੱਚ ਇੱਕ ਸਟੈਂਡਰਡ ਆਪ੍ਰੇਸਨ ਪ੍ਰੋਸੀਜਰ (ਐਸਓਪੀ) ਲਾਗੂ ਹੈ ਕਿ ਅਗਾਊਂ ਜਮਾਨਤ ਰੱਦ ਹੋਣ ਤੋਂ ਬਾਅਦ ਮੁਲਜਮ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਂਦਾ ਹੈ, ਪਰ ਪੰਜਾਬ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ ਜਾ ਰਿਹਾ। ਅਗਾਊਂ ਜਮਾਨਤ ਰੱਦ ਕਰਨ ਦਾ ਮਤਲਬ ਹੈ ਕਿ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਉਨਾਂ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨਾਲ ਚੰਨੀ ਅਤੇ ਬਾਦਲਾਂ ਵਿਚਕਾਰ ਸਿੱਧੇ ਤੌਰ ਤੇ ‘ਅੰਦਰੂਨੀ ਗਠਜੋੜ’ ਦਾ ਸੰਕੇਤ ਮਿਲਦਾ ਹੈ। ਉਨਾਂ ਕਿਹਾ ਕਿ ਚੰਨੀ ਸਰਕਾਰ ਨੇ ਮਜੀਠੀਆ ਵਿਰੁੱਧ ਕਮਜੋਰ ਐਫ਼ਆਈਆਰ ਦਰਜ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕੀਤੀ ਹੈ। ਰਾਘਵ ਚੱਢਾ ਨੇ ਦੱਸਿਆ ਕਿ ਉਨਾਂ ਨੂੰ ਪੰਜਾਬ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਚੰਨੀ ਸਰਕਾਰ ਨੇ ਸਿਰਫ ਮਜੀਠੀਆ ਖਲਿਾਫ ਐਫ਼ਆਈਆਰ ਦਰਜ ਕਰਨ ਲਈ ਕਿਹਾ ਗਿਆ ਸੀ, ਗ੍ਰਿਫਤਾਰ ਕਰਨ ਲਈ ਨਹੀਂ।

ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦੀ ਨਸਅਿਾਂ ਦੇ ਕਾਲੇ ਕਾਰੋਬਾਰ ਵਿੱਚ ਪੂਰੀ ਮਿਲੀਭੁਗਤ ਹੈ। ਦੋਵਾਂ ਵਿੱਚ ਨਸੇ ਦੇ ਇਸ ਕਾਲੇ ਕਾਰੋਬਾਰ ਵਿੱਚ 75-25 ਦੀ ਖੇਡ ਚੱਲ ਰਹੀ ਹੈ, ਚੰਨੀ ਖ਼ੁਦ ਪੰਜਾਬ ਦੇ ਰੇਤ-ਬਜ਼ਰੀ ਅਤੇ ਮਾਈਨਿੰਗ ਮਾਫੀਆ ਨਾਲ ਮਿਲਿਆ ਹੋਇਆ ਹੈ ਅਤੇ ਪੂਰੀ ਸਾਂਝ ਹੈ। ਉਨਾਂ ਚੰਨੀ ਸਰਕਾਰ ਨੂੰ ਸਵਾਲ ਕੀਤਾ ਕਿ ਪੰਜਾਬ ਵਿੱਚੋਂ ਤਿੰਨ ਹਫਤਿਆਂ ਵਿੱਚ ਨਸਅਿਾਂ ਦਾ ਕਾਰੋਬਾਰ ਖਤਮ ਕਰਨ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਿਛਲੇ 100 ਦਿਨਾਂ ਵਿੱਚ ਇਸ ਬਾਰੇ ਕੀ ਕੀਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਚੰਨੀ ਇੱਕ ਵੀ ਅਜਿਹੀ ਥਾਂ ਜਾਂ ਗਲੀ-ਮੁਹੱਲਾ ਦਸ ਦੇਣ, ਜਿੱਥੇ ਨਸੇ ਦਾ ਕਾਰੋਬਾਰ ਘਟਿਆ ਜਾਂ ਖਤਮ ਹੋਇਆ ਹੋਵੇ। ਉਨਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਨਸਾ ਤਾਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਅੱਜ ਤੱਕ ਇੱਕ ਵੀ ਨਸੇ ਦੇ ਸੌਦਾਗਰ ਨੂੰ ਗ੍ਰਿਫਤਾਰ ਨਹੀਂ ਕੀਤਾ। ਹੁਣ ਚੋਣਾਂ ਨੇੜੇ ਆਉਂਦਿਆਂ ਹੀ ਕਾਂਗਰਸ ਦੀ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਲਿਾਫ ਇੱਕ ‘ਕਮਜੋਰ’ ਐਫ਼ਆਈਆਰ ਦਰਜ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕੀਤੀ ਹੈ।

ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸਭ ਤੋਂ ਪਹਿਲਾਂ ਪੰਜਾਬ ‘ਚ ਨਸੇ ਦੇ ਕਾਰੋਬਾਰ ਨੂੰ ਖਤਮ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਨਸਅਿਾਂ ਦੇ ਆਦੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨਾਂ ਦਾ ਹੱਥ ਫੜ ਕੇ ਸੂਬੇ ਦੇ ਨੌਜਵਾਨਾਂ ਨੂੰ ਨਸਅਿਾਂ ਦੀ ਦਲਦਲ ‘ਚੋਂ ਬਾਹਰ ਕੱਢਿਆ ਜਾਵੇਗਾ।

ਇਸ ਮੌਕੇ ਰਾਘਵ ਚੱਢਾ ਦੇ ਨਾਲ ਪਾਰਟੀ ਦੇ ਪੰਜਾਬ ਸੂਬੇ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਜਗਤਾਰ ਸਿੰਘ ਸੰਘੇੜਾ ਵੀ ਹਾਜਰ ਸਨ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin