India

ਅਡਾਨੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਾਰੋਬਾਰੀ ਗੌਤਮ ਅਡਾਨੀ ’ਤੇ ਅਮਰੀਕਾ ’ਚ ਲੱਗੇ ਰਿਸ਼ਵਤਖੋਰੀ ਦੇ ਦੋਸ਼ਾਂ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਹੈ ਤੇ ਉਨ੍ਹਾਂ ਨੂੰ ਤਤਕਾਲ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 10-12 ਕਰੋੜ ਦੇ ਦੋਸ਼ਾਂ ’ਤੇ ਦੇਸ਼ ਦੇ ਮੁੱਖ ਮੰਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ, ਪਰ ਦੋ ਹਜ਼ਾਰ ਕਰੋੜ ਦੀ ਰਿਸ਼ਵਤਖੋਰੀ ਤੇ ਘੁਟਾਲੇ ਦੇ ਦੋਸ਼ਾਂ ਤੋਂ ਬਾਅਦ ਵੀ ਉਹ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਵੀ ਅਡਾਨੀ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ, ਕਿਉਂਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਹਾਸਲ ਹੈ। ਰਾਹੁਲ ਨੇ ਵਿਅੰਗ ਕਰਦੇ ਹੋਏ ਕਿਹਾ ਕਿ ਉਂਜ ਵੀ ਮੋਦੀ ਜੀ ਕਹਿੰਦੇ ਹਨ ਕਿ ਇਕ ਹਾਂ ਤਾਂ ਸੇਫ ਹਾਂ। ਯਕੀਨੀ ਤੌਰ ’ਤੇ ਹੀ ਜਦ ਤੱਕ ਮੋਦੀ ਉਨ੍ਹਾਂ ਦੇ ਨਾਲ ਹਨ, ਉਹ ਦੇਸ਼ ’ਚ ਸੁਰੱਖਿਅਤ ਹਨ।

ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਾਂਗਰਸ ਦੇ ਮੁੱਖ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲਬਾਤ ’ਚ ਅਡਾਨੀ ਦੇ ਨਾਲ ਸੇਬੀ ਮੁਖੀ ਮਾਧਬੀ ਪੁਰੀ ਬੁਚ ’ਤੇ ਵੀ ਨਿਸ਼ਾਨਾ ਲਾਇਆ। ਕਾਂਗਰਸੀ ਆਗੂ ਨੇ ਸੇਬੀ ਮੁਖੀ ’ਤੇ ਅਡਾਨੀ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਾਇਆ ਤੇ ਕਿਹਾ ਕਿ ਇਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ। ਨਾਲ ਹੀ ਇਸ ਮਾਮਲੇ ’ਚ ਉਨ੍ਹਾਂ ਦੀ ਸ਼ਮੂਲੀਅਤ ਦੀ ਜਾਂਚ ਕਰਵਾਈ ਜਾਵੇ। ਇਹ ਪੁੱਛੇ ਜਾਣ ’ਤੇ ਕਿ ਅਡਾਨੀ ਦੇ ਨਾਲ ਕਈ ਸੂਬਿਆਂ ’ਚ ਗ਼ੈਰ ਭਾਜਪਾ ਸਰਕਾਰਾਂ ਵੀ ਕੰਮ ਕਰ ਰਹੀਆਂ ਹਨ, ਤਾਂ ਇਸ ’ਤੇ ਰਾਹੁਲ ਗਾਂਧੀ ਨੇ ਸਾਫ਼ ਕੀਤਾ ਕਿ ਉਹ ਅਡਾਨੀ-ਅੰਬਾਨੀ ਖ਼ਿਲਾਫ਼ ਨਹੀਂ ਹਨ। ਬਲਕਿ ਜਿਸ ਗ਼ਲਤ ਤਰੀਕੇ ਨਾਲ ਉਨ੍ਹਾਂ ਨੂੰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ, ਉਹ ਉਸ ਖ਼ਿਲਾਫ਼ ਹਨ। ਇਸ ਕਾਰਨ ਜੋ ਵੀ ਇਨ੍ਹਾਂ ’ਚ ਸ਼ਾਮਲ ਹੈ, ਚਾਹੇ ਹੀ ਉਹ ਗ਼ੈਰ ਭਾਜਪਾ ਸਰਕਾਰ ਹੀ ਕਿਉਂ ਨਾ ਹੋਵੇ, ਸਾਰਿਆਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਪਰ ਇਸ ਤੋਂ ਪਹਿਲਾਂ ਅਡਾਨੀ ਦੀ ਗ੍ਰਿਫ਼ਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਸੱਚ ਸਾਹਮਣੇ ਆ ਸਕੇ। ਉਨ੍ਹਾਂ ਨੇ ਦੁਹਰਾਇਆ ਕਿ ਅਮਰੀਕਾ ’ਚ ਲੱਗੇ ਇਨ੍ਹਾਂ ਦੋਸ਼ਾਂ ਨਾਲ ਬਿਲਕੁਲ ਸਪੱਸ਼ਟ ਤੇ ਸਥਾਪਤ ਹੋ ਚੁੱਕਾ ਹੈ ਕਿ ਅਡਾਨੀ ਨੇ ਭਾਰਤੀ ਤੇ ਅਮਰੀਕੀ ਦੋਵਾਂ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ।

ਤ੍ਰਿਣਮੂਲ ਕਾਂਗਰਸ ਨੇ ਅਡਾਨੀ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਿਆਨ ਦੀ ਮੰਗ ਕੀਤੀ ਹੈ। ਤ੍ਰਿਣਮੂਲ ਦੇ ਸੂਬਾ ਜਨਰਲ ਸਕੱਤਰ ਕੁਣਾਲ ਘੋਸ਼ ਨੇ ਕੋਲਕਾਤਾ ’ਚ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਮੂਹ ਖ਼ਿਲਾਫ਼ ਬੇਨਿਯਮੀਆਂ ਦੀਆਂ ਖ਼ਬਰਾਂ ਆਈਆਂ ਹਨ। ਹੁਣ ਅਮਰੀਕੀ ਇਸਤਗਾਸਾ ਧਿਰਾਂ ਵੱਲੋਂ ਲਾਇਆ ਗਿਆ ਇਹ ਵੱਡਾ ਦੋਸ਼ ਹੈ। ਮੈਨੂੰ ਲਗਦਾ ਹੈ ਕਿ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ’ਤੇ ਬਿਆਨ ਦੇਣਾ ਚਾਹੀਦਾ ਹੈ।

Related posts

ਉਬੇਰ ਇੰਡੀਆ ਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ !

admin

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor