Bollywood

ਅਦਾਕਾਰਾ ਪਾਇਲ ਰੋਹਤਗੀ ਦਾ ਖੁਲਾਸਾ, ਖੋਲ੍ਹਿਆ ਸੁਸ਼ਾਂਤ ਦੀ ਮੌਤ ਦਾ ਰਹੱਸ

ਮੁੰਬਈ  — 14 ਜੂਨ ਨੂੰ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਖ਼ੁਦਕੁਸ਼ੀ ਕਰ ਲਈ ਸੀ। 34 ਸਾਲ ਦਾ ਸੁਸ਼ਾਂਤ ਸਿੰਘ ਰਾਜਪੂਤ ਵਧੀਆ ਅਦਾਕਾਰ ਹੋਣ ਦੇ ਨਾਲ ਚੰਗੇ ਇਨਸਾਨ ਵੀ ਸਨ। ਜਿਸ ਕਰਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵਿਸ਼ਵਾਸ ਹੀ ਨਹੀਂ ਹੋ ਰਿਹਾ ਕਿ ਉਨ੍ਹਾਂ ਦਾ ਹੱਸਦਾ ਹੋਇਆ ਸਟਾਰ ਇਸ ਦੁਨੀਆ ਤੋਂ ਚਲਾ ਗਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਬਾਲੀਵੁੱਡ ਫ਼ਿਲਮ ਉਦਯੋਗ ‘ਤੇ ਕਈ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਫ਼ਿਲਮ ਉਦਯੋਗ ਦੇ ਕੁਝ ਲੋਕਾਂ ਨੇ ਇਹ ਦਾਅਵਾ ਕੀਤਾ ਹੈ ਕਿ ਨੇਪੋਟਿਜ਼ਮ ਅਤੇ ਭੇਦਭਾਵ ਦੇ ਕਾਰਨ ਸੁਸ਼ਾਂਤ ਸਿੰਘ ਰਾਜਪੂਤ ਪਿਛਲੇ ਲੰਬੇ ਸਮੇਂ ਤੋਂ ਡਿਪ੍ਰੈਸ਼ਨ ‘ਚ ਸਨ ਅਤੇ ਇਹੀ ਵਜ੍ਹਾ ਹੈ ਕਿ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੂੰ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਤੋਂ ਕੱਢ ਦਿੱਤਾ ਗਿਆ ਸੀ। ਇਸੇ ਗੱਲ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫ਼ੀ ਬਹਿਸ ਛਿੜ ਚੁੱਕੀ ਹੈ।ਹਾਲ ਹੀ ‘ਚ ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨੇ ਸੁਸ਼ਾਂਤ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਸੁਸ਼ਾਂਤ ਸਿੰਘ ਰਾਜਪੂਤ ਦੀਆਂ ਬੁਲੰਦੀਆਂ ਤੋਂ ਲੈ ਕੇ ਫ਼ਿਲਮ ਉਦਯੋਗ ਦੇ ਕਾਲੇ ਚਿੱਠੇ ਵੀ ਖੋਲ੍ਹੇ ਹਨ। ਫ਼ਿਲਮੀ ਦੁਨੀਆ ਦੇ ਵੱਡੇ-ਵੱਡੇ ਸਿਤਾਰੇ ਕਿਤੇ ਨਾ ਕਿਤੇ ਛੋਟੇ ਸ਼ਹਿਰਾਂ ‘ਚੋਂ ਆਉਣ ਵਾਲੇ ਕਈ ਕਲਾਕਾਰਾਂ ਨੂੰ ਦਬਾਅ ਦਿੰਦੇ ਹਨ।ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੀ ਘਟਨਾ ‘ਤੇ ਫ਼ਿਲਮ ਬਣੇਗੀ। ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ ‘ਤੇ ਆਧਾਰਿਤ ਫ਼ਿਲਮ ਬਣਾਉਣ ਦਾ ਫੈਸਲਾ ਵੀ ਕਰ ਲਿਆ ਹੈ। ਫ਼ਿਲਮ ਦਾ ਨਾਂ ਰੱਖ ਲਿਆ ਗਿਆ ਹੈ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਜਾਵੇਗੀ। ਇਸ ਫ਼ਿਲਮ ਦਾ ਨਾਂ ‘ਸੁਸਾਇਡ ਔਰ ਮਰਡਰ’ ਹੋਵੇਗਾ। ਵਿਜੇ ਨੇ ਦੱਸਿਆ ਕਿ ਇਹ ਫ਼ਿਲਮ ਸੁਸ਼ਾਂਤ ਦੀ ਜ਼ਿੰਦਗੀ ‘ਤੇ ਆਧਾਰਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਖ਼ੁਦਕੁਸ਼ੀ ਦੀ ਘਟਨਾ ‘ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ। ਅਜਿਹੇ ‘ਚ ਫ਼ਿਲਮ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ।

Related posts

ਬਾਲੀਵੁੱਡ ਹੀਰੋ ਸੰਜੇ ਦੱਤ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

admin

ਦਿਲਜੀਤ ਦੋਸਾਂਝ: ਪੰਜਾਬੀ ਹੀ ਨਹੀਂ, ਸਾਊਥ-ਏਸ਼ੀਅਨ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲਾ ਬਾਲੀਵੁੱਡ ਹੀਰੋ !

admin

ਰਾਜ ਕਪੂਰ ਸ਼ਤਾਬਦੀ ਸਮਾਗਮ: ਕਪੂਰ ਫੈਮਿਲੀ ਦਾ ਬਾਲੀਵੁੱਡ ‘ਚ ਯੋਗਦਾਨ ਨਾ-ਭੁਲਾਉਣਯੋਗ: ਮੋਦੀ

admin