India

ਅਦਾਲਤ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ 5 ਜੂਨ ਤੱਕ ਲਈ ਸੁਰੱਖਿਅਤ ਰੱਖਿਆ

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਅੰਤਰਿਮ ਜ਼ਮਾਨਤ ਦੀ ਬੇਨਤੀ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਅੱਜ ਆਪਣਾ ਆਦੇਸ਼ 5 ਜੂਨ ਲਈ ਸੁਰੱਖਿਅਤ ਰੱਖ ਲਿਆ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਹ ਕਹਿੰਦੇ ਹੋਏ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਕਿ ਇਹ ਪਟੀਸ਼ਨ ਮੈਡੀਕਲ ਆਧਾਰ ’ਤੇ ਅੰਤਰਿਮ ਜ਼ਮਾਨਤ ਲਈ ਦਿੱਤਾ ਸੀ ਨਾ ਕਿ ਸੁਪਰੀਮ ਕੋਰਟ ਵਲੋਂ ਦਿੱਤੀ ਵਲੋਂ ਦਿੱਤੀ ਗਈ ਅੰਤਰਿਮ ਜ਼ਮਾਨਤ ਦੇ ਸਮੇਂ ਦੇ ਵਿਸਥਾਰ ਲਈ।
ਮੁੱਖ ਮੰਤਰੀ ਨੂੰ ਸੁਪਰੀਮ ਕੋਰਟ ਨੇ ਇਕ ਜੂਨ ਤੱਕ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਉਨ੍ਹਾਂ ਨੇ ਐਤਵਾਰ ਯਾਨੀ ਕਿ 2 ਜੂਨ ਨੂੰ ਆਤਮਸਮਰਪਣ ਕਰਨਾ ਹੈ। ਉੱਥੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦਾ ਸ਼ਨੀਵਾਰ ਨੂੰ ਵਿਰੋਧ ਕੀਤਾ। ਈਡੀ ਨੇ ਅਦਾਲਤ ’ਚ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਤੱਥਾਂ ਨੂੰ ਲੁਕਾਇਆ ਅਤੇ ਆਪਣੀ ਸਿਹਤ ਸਮੇਤ ਕਈ ਮਾਮਲਿਆਂ ’ਤੇ ਗਲਤ ਬਿਆਨ ਦਿੱਤੇ।
ਦੱਸਣਯੋਗ ਹੈ ਕਿ ਕੇਜਰੀਵਾਲ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦਾ ਸਮਾਂ 1 ਹਫਤੇ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਦੇ ਵਕੀਲ ਨੇ ਅਦਾਲਤ ’ਚ ਕਿਹਾ ਕਿ ਅਰਵਿੰਦ ਕੇਜਰੀਵਾਲ ਬੀਮਾਰ ਹਨ ਅਤੇ ਉਨ੍ਹਾਂ ਨੂੰ ਇਲਾਜ ਦੀ ਲੋੜ ਹੈ।
ਇਸ ’ਤੇ ਈਡੀ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਦੇ ਪੂਰੇ ਸਮੇਂ ਵਿਚ ਪ੍ਰਚਾਰ ਕੀਤਾ ਅਤੇ ਹੁਣ ਉਹ ਅਚਾਨਕ ਦਾਅਵਾ ਕਰ ਰਹੇ ਹਨ ਕਿ ਉਹ ਬੀਮਾਰ ਹਨ।

Related posts

ਜੰਮੂ-ਕਸ਼ਮੀਰ ‘ਚ ਫ਼ਰਜ਼ੀ ਆਧਾਰ ਕਾਰਡ ਦੀ ਵਰਤੋਂ ਕਰ ਰਹੇ ਨੇ ਪਾਕਿ ਅੱਤਵਾਦੀ, ਪੁਲਿਸ ਨੇ ਨੈੱਟਵਰਕ ਦੀ ਤਲਾਸ਼ ਕੀਤੀ ਤੇਜ਼

Bunty

ਅਸਥੀਆਂ ਜਲ ਪ੍ਰਵਾਹ ਕਰ ਕੇ ਵਾਪਸ ਪਰਤ ਰਹੇ ਇੱਕੋ ਪਰਿਵਾਰ ਦੇ 11 ਜੀਆਂ ਦੀ ਸੜਕ ਹਾਦਸੇ ‘ਚ ਮੌਤ

Bunty

ਕੋਰੋਨਾ ਦੇ ਨਵੇਂ ਮਾਮਲਿਆਂ ਤੋਂ ਡਰਨ ਦੀ ਲੋੜ ਨਹੀਂ, ਮਸ਼ਹੂਰ ਡਾਕਟਰ ਨੇ ਕਿਹਾ- ਸਿਰਫ਼ ਇਸ ‘ਤੇ ਦਿਓ ਧਿਆਨ

Bunty