NewsBreaking NewsIndiaLatest News

ਅਫਗਾਨਿਸਤਾਨ ’ਚ ਫਸੇ ਹਿੰਦੂਆਂ ਅਤੇ ਸਿੱਖਾਂ ਨੂੰ ਲਿਆਵਾਂਗੇ ਭਾਰਤ – ਪੁਰੀ

ਹਰਦੀਪ ਸਿੰਘ ਪੁਰੀ, ਭਾਰਤ ਦੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ।

ਨਵੀਂ ਦਿੱਲੀ – ਅਫਗਾਨਿਸਤਾਨ ਵਿਚ ਤਾਲਿਬਾਨ ਇਕ ਵਾਰ ਫਿਰ ਤੋਂ ਸੱਤਾ ਵਿਚ ਪਰਤ ਆਇਆ ਹੈ। ਤਾਲਿਬਾਨ ਰਾਜ ਦੀ ਸ਼ੁਰੂਆਤ ਹੁੰਦੇ ਹੀ ਕਈ ਥਾਂ ਹਿੰਸਕ ਘਟਨਾਵਾਂ ਸਾਹਮਣੇ ਆਈ ਹੈ। ਲੋਕ ਦੇਸ਼ ਛੱਡ ਕੇ ਦੂਜੀ ਥਾਂ ਜਾ ਰਹੇ ਹਨ, ਜਿਸ ਕਾਰਨ ਕਾਬੁਲ ਏਅਰਪੋਰਟ ’ਤੇ ਭਾਰੀ ਭੀਡ਼ ਇਕੱਠੀ ਹੋ ਗਈ। ਇਸ ਦੌਰਾਨ ਅਫ਼ਗਾਨਿਸਤਾਨ ਵਿਚ ਰਹਿ ਰਹੇ ਕਈ ਹਿੰਦੂ ਅਤੇ ਸਿੱਖਾਂ ਨੂੰ ਲੈ ਕੇ ਵੀ ਸਰਕਾਰ ਨੂੰ ਚਿੰਤਾ ਹੋਣ ਲੱਗੀ ਹੈ। ਇਸ ’ਤੇ ਕੇਂਦਰ ਸਰਕਾਰ ਵੱਲੋਂ ਪ੍ਰਤੀਕਿਰਿਆ ਆਈ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਫ਼ਗਾਨ ਵਿਚ ਰਹਿਣ ਵਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਣ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਵਿਭਾਗ ਸਾਰੇ ਲੋੜੀਂਦੇ ਪ੍ਰਬੰਧ ਕਰਨਗੇ। ਪੁਰੀ ਨੇ ਇਹ ਜਵਾਬ ਉਸ ਗੱਲ ’ਤੇ ਦਿੱਤਾ, ਜਿਸ ਵਿਚ ਉਨ੍ਹਾਂ ਨਾਲ ਅਫਗਾਨਿਸਤਾਨ ਤੋਂ ਸਿੱਖਾਂ ਅਤੇ ਹਿੰਦੂਆਂ ਨੂੰ ਕੱਢਣ ਨੂੰ ਲੈ ਕੇ ਸਵਾਲ ਕੀਤਾ ਗਿਆ।

Related posts

ਕੀ ਟਰੰਪ ਲੇਕ ਓਨਟਾਰੀਓ ਦਾ ਨਾਮ ਬਦਲ ਕੇ ‘ਲੇਕ ਅਮਰੀਕਾ’ ਰੱਖ ਸਕਦੇ ਹਨ?

admin

ਧਾਰਾ 370 ਹਟਾਏ ਜਾਣ ਤੋਂ ਬਾਅਦ 28 ਮਹੀਨਿਆਂ ‘ਚ ਕੇਂਦਰ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ‘ਤੇ ਖ਼ਰਚ ਕੀਤੇ ਕਿੰਨੇ ਕਰੋੜ ਰੁਪਏ

Bunty

ਭਾਰਤ 2027 ਵਿੱਚ ਦੁਨੀਆਂ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਜਾ ਰਿਹਾ: ਅਮਿਤ ਸ਼ਾਹ

admin