International

ਅਫਗਾਨਿਸਤਾਨ ਚ ਸੜਕ ਹਾਦਸੇ ਚ ਤਿੰਨ ਲੋਕਾਂ ਦੀ ਮੌਤ

ਚਾਰੀਕਰ- ਅਫਗਾਨਿਸਤਾਨ ਦੇ ਪਰਵਾਨ ਸੂਬੇ ‘ਚ ਸ਼ੁੱਕਰਵਾਰ ਨੂੰ ਇਕ ਸੜਕ ਹਾਦਸੇ ‘ਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਪੁਲਸ ਬੁਲਾਰੇ ਫਜ਼ਲ ਰਹੀਮ ਮਸਕੇਨਯਾਰ ਨੇ ਸਿਨਹੂਆ ਨੂੰ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਸੂਬੇ ਦੇ ਦਾਡੋ ਖੇਤਰ ਦੇ ਬਾਹਰਵਾਰ ਦੋ ਯਾਤਰੀ ਕਾਰਾਂ ਦੇ ਟਕਰਾ ਜਾਣ ਤੋਂ ਬਾਅਦ ਵਾਪਰਿਆ।ਮਸਕੇਨਯਾਰ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਪਰਵਾਨ ਦੇ ਸੂਬਾਈ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਮਸਕੀਨਯਾਰ ਨੇ ਅੱਗੇ ਕਿਹਾ ਕਿ ਲਾਪਰਵਾਹੀ ਨਾਲ ਗੱਡੀ ਚਲਾਉਣਾ ਜਾਨਲੇਵਾ ਹਾਦਸਿਆਂ ਦਾ ਮੁੱਖ ਕਾਰਨ ਹੈ। ਇਸ ਦੇ ਨਾਲ ਹੀ ਸੜਕ ਹਾਦਸਿਆਂ ਦਾ ਮੁੱਖ ਕਾਰਨ ਭੀੜ-ਭੜੱਕੇ ਵਾਲੀਆਂ ਸੜਕਾਂ ‘ਤੇ ਲਾਪਰਵਾਹੀ ਨਾਲ ਡਰਾਈਵਿੰਗ, ਓਵਰ ਸਪੀਡ, ਓਵਰਲੋਡਿੰਗ ਅਤੇ ਟੁੱਟੀਆਂ ਸੜਕਾਂ ‘ਤੇ ਟ੍ਰੈਫਿਕ ਸੰਕੇਤਾਂ ਦੀ ਘਾਟ ਹੈ।

Related posts

ਟਰੰਪ ਦਾ ‘ਵਨ ਬਿਗ ਬਿਊਟੀਫੁੱਲ ਬਿੱਲ’ ਪਾਸ : ਇਸ ਬਿੱਲ ਵਿੱਚ ਅਜਿਹੀ ਕੀ ਖਾਸ ਗੱਲ ਹੈ ?

admin

ਇਜ਼ਰਾਈਲ-ਈਰਾਨ ਯੁੱਧ ਅਤੇ ਦੁਨੀਆਂ ਦਾ ‘ਪੁਲਿਸਮੈਨ’ !

admin

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin