Sport

ਅਫ਼ਗਾਨਿਸਤਾਨ ਨੇ ਟੀ-20 ਵਿਸ਼ਵ ਕੱਪ ਦੇ ਸੁਪਰ-8 ਲਈ ਕੁਆਲੀਫ਼ਾਈ ਕੀਤਾ

ਟਰੂਬਾ –  ਫਜ਼ਲਹਕ ਫਾਰੂਕੀ ਅਤੇ ਨਵੀਨ ਉਲ ਹੱਕ ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਗੁਲਬਦੀਨ ਨਾਇਬ ਨਾਟ ਆਊਟ (46) ਦੀ ਸ਼ਾਨਦਾਰ ਪਾਰੀ ਦੀ ਬਦੌਲਤ ਅਫਗਾਨਿਸਤਾਨ ਨੇ ਟੀ-20 ਵਿਸ਼ਵ ਕੱਪ ਦੇ 29ਵੇਂ ਮੈਚ ’ਚ ਪਾਪੂਆ ਨਿਊ ਗਿਨੀ ਨੂੰ 7 ਵਿਕਟਾਂ ਨਾਲ ਹਰਾ ਕੇ ਸੁਪਰ ਅੱਠ ’ਚ ਪ੍ਰਵੇਸ਼ ਕਰ ਲਿਆ ਹੈ।ਤਿ੍ਰਨੀਦਾਦ ਦੇ ਬ੍ਰਾਇਨ ਲਾਰਾ ਸਟੇਡੀਅਮ ’ਚ ਅਫਗਾਨਿਸਤਾਨ ਦੇ ਕਪਤਾਨ ਰਾਸ਼ਿਦ ਖਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਫਗਾਨਿਸਤਾਨ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਕਰਦੇ ਹੋਏ ਪਾਪੂਆ ਨਿਊ ਗਿਨੀ ਨੂੰ 19.5 ਓਵਰਾਂ ‘’ਚ 95 ਦੌੜਾਂ ‘’ਤੇ ਆਊਟ ਕਰ ਦਿੱਤਾ। ਪਾਪੂਆ ਨਿਊ ਗਿਨੀ ਲਈ ਕਿਪਲਿਨ ਡੋਰਿਗਾ ਨੇ ਸਭ ਤੋਂ ਵੱਧ ਦੌੜਾਂ (27) ਬਣਾਈਆਂ। ਆਲੇਈ ਨਾਓ (13) ਅਤੇ ਟੋਨੀ ਓਰਾ (11) ਦੌੜਾਂ ਬਣਾ ਕੇ ਆਊਟ ਹੋ ਗਏ। ਅੱਠ ਬੱਲੇਬਾਜ਼ ਦੋਹਰੇ ਅੰਕੜੇ ਤੱਕ ਵੀ ਨਹੀਂ ਪਹੁੰਚ ਸਕੇ। ਅਫਗਾਨਿਸਤਾਨ ਲਈ ਫਜ਼ਲਹਕ ਫਾਰੂਕੀ ਨੇ ਤਿੰਨ ਵਿਕਟਾਂ ਲਈਆਂ। ਨਵੀਨ ਉਲ ਹੱਕ ਨੇ ਦੋ ਵਿਕਟਾਂ ਹਾਸਲ ਕੀਤੀਆਂ। ਨੂਰ ਅਹਿਮਦ ਨੇ ਇਕ ਬੱਲੇਬਾਜ਼ ਨੂੰ ਆਊਟ ਕੀਤਾ।96 ਦੌੜਾਂ ਦੇ ਛੋਟੇ ਟੀਚੇ ਦਾ ਪਿੱਛਾ ਕਰਨ ਉਤਰੀ ਅਫਗਾਨਿਸਤਾਨ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਉਸ ਨੇ ਦੂਜੇ ਹੀ ਓਵਰ ਵਿੱਚ ਇਬਰਾਹਿਮ ਜ਼ਾਦਰਾਨ (0) ਦਾ ਵਿਕਟ ਗੁਆ ਬੈਠਾ। ਰਹਿਮਾਨਉੱਲ੍ਹਾ ਗੁਰਬਾਜ਼ (11) ਤੀਜੇ ਓਵਰ ਵਿੱਚ 11 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਿਆ। ਅਜਿਹੇ ਸਮੇਂ ਗੁਲਬਦੀਨ ਨਾਇਬ ਅਤੇ ਅਜ਼ਮਤੁੱਲਾ ਉਮਰਜ਼ਈ ਨੇ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ।
ਨੌਵੇਂ ਓਵਰ ਵਿੱਚ ਨਾਰਮਨ ਵਾਨੁਆ ਨੇ ਅਜ਼ਮਤੁੱਲਾ ਉਮਰਜ਼ਈ (13) ਨੂੰ ਬੋਲਡ ਕਰਕੇ ਅਫਗਾਨਿਸਤਾਨ ਨੂੰ ਤੀਜਾ ਝਟਕਾ ਦਿੱਤਾ।ਗੁਲਬਦੀਨ ਨਾਇਬ ਨੇ 36 ਗੇਂਦਾਂ ‘ਤੇ ਚਾਰ ਚੌਕੇ ਅਤੇ ਦੋ ਛੱਕਿਆਂ ਦੀ ਮਦਦ ਨਾਲ 49 ਦੌੜਾਂ ਦੀ ਅਜੇਤੂ ਪਾਰੀ ਖੇਡੀ। ਮੁਹੰਮਦ ਨਬੀ 16 ਦੌੜਾਂ ਬਣਾ ਕੇ ਅਜੇਤੂ ਰਹੇ। ਅਫਗਾਨਿਸਤਾਨ ਨੇ 15.1 ਓਵਰਾਂ ’ਚ ਤਿੰਨ ਵਿਕਟਾਂ ‘ਤੇ 101 ਦੌੜਾਂ ਬਣਾ ਕੇ ਸੱਤ ਵਿਕਟਾਂ ਨਾਲ ਮੈਚ ਜਿੱਤ ਲਿਆ।

Related posts

ਲਕਸ਼ੇ ਕੁਆਰਟਰ ਫਾਈਨਲ ’ਚ, ਪੀਵੀ ਸਿੰਧੂ ਦਾ ਸਫ਼ਰ ਰੁਕਿਆ

editor

ਮਹਿਲਾ ਹਾਕੀ: ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ

admin

ਯਸ਼ਸਵੀ ਜਾਇਸਵਾਲ ਆਸਟ੍ਰੇਲੀਆ ਦੌਰੇ ਤੋਂ ਇਕ ਬਿਹਤਰ ਬੱਲੇਬਾਜ਼ ਬਣ ਕੇ ਪਰਤੇਗਾ ; ਰਵੀ ਸ਼ਾਸਤਰੀ

editor