Punjab

ਅਮਨ ਅਰੋੜਾ ਨੇ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਕਾਂਗਰਸ ਨੂੰ ਕਰੜੇ ਹੱਥੀਂ ਲਿਆ

ਚੰਡੀਗੜ੍ਹ – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕਾਂ ਨੂੰ ਭਾਜਪਾ, ਜਿਸ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ ‘ਅਪਰੇਸ਼ਨ ਲੋਟਸ’ ਸ਼ੁਰੂ ਕੀਤਾ, ਦੀ ‘ਬੀ’ ਟੀਮ ਵਜੋਂ ਕੰਮ ਕਰਨ ਅਤੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਰੋਜ਼ਾਨਾ ਹੰਗਾਮਾ ਕਰਨ ਲਈ ਕਰੜੇ ਹੱਥੀਂ ਲਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਕਾਂਗਰਸ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਸਮੇਂ ਬਦਤਰ ਹੋਈ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਯਤਨਸ਼ੀਲ ਹੈ।
ਵਿਰੋਧੀ ਧਿਰ ਨੂੰ ਉਨ੍ਹਾਂ ਦੇ ਕਾਰਜਕਾਲ ਸਮੇਂ ਪੰਜਾਬ ਵਿੱਚ ਵਿਗੜੇ ਹਾਲਾਤਾਂ ਬਾਰੇ ਯਾਦ ਕਰਵਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ (ਟਾਰਗੇਟ ਕਿਲਿੰਗਜ਼) ਹੋਈਆਂ, ਜਿਨ੍ਹਾਂ ਵਿੱਚ ਗੁਰਦੀਪ ਪਹਿਲਵਾਨ, ਮਹਿੰਦਰਪਾਲ ਬਿੱਟੂ, ਦੋ ਏ.ਐਸ.ਆਈ., ਕਾਮਰੇਡ ਬਲਵਿੰਦਰ ਸਿੰਘ, ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਅਤੇ ਮਾਤਾ ਚੰਦ ਕੌਰ ਸ਼ਾਮਲ ਹਨ। ਸ੍ਰੀ ਅਮਨ ਅਰੋੜਾ ਨੇ ਸਵਾਲ ਕੀਤਾ ਕਿ ਕੀ ਤੁਹਾਡੀ ਸਰਕਾਰ ਸਮੇਂ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਬਦਤਰ ਨਹੀਂ ਸੀ? ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਇਕਦਮ ਨਹੀਂ ਵਿਗੜਦੀ ਅਤੇ ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਵਿਗਾੜੇ ਮਾਹੌਲ ਨੂੰ ਸੁਧਾਰਨ ਲਈ ਸਿਰਤੋੜ ਯਤਨ ਕਰ ਰਹੇ ਹਾਂ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਦੀਪਕ ਟੀਨੂੰ, ਜੋ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਹੈ, ਦੇ ਫਰਾਰ ਹੋਣ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਲੁੱਕਆਊਟ ਸਰਕੁਲਰ ਜਾਰੀ ਕਰਕੇ ਫਰਾਰ ਹੋਏ ਵਿਅਕਤੀ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਹੁਣ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ।

Related posts

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

admin

ਜਥੇਦਾਰ ਕਰਨੈਲ ਸਿੰਘ ਪੰਜੌਲੀ ਵਲੋਂ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੂੰ ਅਲਵਿਦਾ

admin