ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਉਪਰਲੇ ਇਲਾਕਿਆਂ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੀਆਂ ਸਾਂਝੀਆਂ ਟੀਮਾਂ ਨੇ ਸ਼੍ਰੀਚੰਦ ਟਾਪ ‘ਤੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਟੀਮਾਂ ਨੇ ਅੱਤਵਾਦੀ ਵਿਰੋਧੀ ਮੁਹਿੰਮ ਚਲਾਈ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਸੁਰੱਖਿਆ ਬਲਾਂ ਦੀ ਟੀਮ ਮੌਕੇ ‘ਤੇ ਪਹੁੰਚੀ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਜ਼ਿਕਰਯੋਗ ਹੈ ਕਿ ਇਹ ਮੁਕਾਬਲਾ ਅਜਿਹੇ ਸਮੇਂ ‘ਚ ਹੋ ਰਿਹਾ ਹੈ ਜਦੋਂ ਜੰਮੂ-ਕਸ਼ਮੀਰ ਸ਼੍ਰੀ ਅਮਰਨਾਥ ਯਾਤਰਾ ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ। ਕੋਰੋਨਾ ਮਹਾਮਾਰੀ ਕਾਰਨ ਦੋ ਸਾਲ ਮੁਲਤਵੀ ਰਹਿਣ ਤੋਂ ਬਾਅਦ ਇਸ ਸਾਲ ਅਮਰਨਾਥ ਯਾਤਰਾ ਮੁੜ ਸ਼ੁਰੂ ਕੀਤੀ ਜਾ ਰਹੀ ਹੈ।