Punjab

ਅਮਰੀਕਨ ਵੀਜ਼ੇ ਦੀ ਇੰਟਰਵਿਊ ਸਮੇਂ ਹੁਣ ਸੋਸ਼ਲ ਮੀਡੀਆ ਅਕਾਊਂਟਸ ਦੀ ਵੀ ਹੋਵੇਗੀ ਜਾਂਚ !

ਅਮਰੀਕਾ ਦੀ ਵੀਜ਼ਾ ਪ੍ਰਕਿਰਿਆ ਵਿੱਚ ਹੁਣ ਸੋਸ਼ਲ ਮੀਡੀਆ ਦੀ ਜਾਂਚ ਵੀ ਇਕ ਅਹਿਮ ਭੂਮਿਕਾ ਨਿਭਾਏਗੀ।

‘ਅਮਰੀਕਾ ਦੀ ਵੀਜ਼ਾ ਪ੍ਰਕਿਰਿਆ ਵਿੱਚ ਹੁਣ ਸੋਸ਼ਲ ਮੀਡੀਆ ਦੀ ਜਾਂਚ ਵੀ ਇਕ ਅਹਿਮ ਭੂਮਿਕਾ ਨਿਭਾਏਗੀ। ਵੀਜ਼ਾ ਅਧਿਕਾਰੀ ਅਜਿਹੇ ਸੋਸ਼ਲ ਮੀਡੀਆ ਅਕਾਊਂਟਸ, ਪੋਸਟਾਂ ਅਤੇ ਮੈਸੇਜਾਂ ਦੀ ਜਾਂਚ ਕਰਨਗੇ ਜੋ ਅਮਰੀਕਾ ਸਰਕਾਰ, ਨਾਗਰਿਕਾਂ, ਸੱਭਿਆਚਾਰਕ ਸੰਸਥਾਵਾਂ ਜਾਂ ਦੇਸ਼ ਦੇ ਮੂਲ ਸਿਧਾਂਤਾਂ ਦੇ ਖਿਲਾਫ਼ ਹੋ ਸਕਦੇ ਹਨ।’

ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ, ਵੀਜ਼ਾ ਦੀ ਪ੍ਰਕਿਰਿਆ ਵਿੱਚ ਹੁਣ ਸੋਸ਼ਲ ਮੀਡੀਆ ਦੀ ਜਾਂਚ ਵੀ ਇਕ ਅਹਿਮ ਭੂਮਿਕਾ ਨਿਭਾਏਗੀ। ਵਿਦੇਸ਼ ਮੰਤਰਾਲੇ ਨੇ ਸਾਫ਼ ਕੀਤਾ ਹੈ ਕਿ ਅਧਿਕਾਰੀ ਅਜਿਹੇ ਸੋਸ਼ਲ ਮੀਡੀਆ ਅਕਾਊਂਟਸ, ਪੋਸਟਾਂ ਅਤੇ ਮੈਸੇਜਾਂ ਦੀ ਜਾਂਚ ਕਰਨਗੇ ਜੋ ਅਮਰੀਕਾ ਸਰਕਾਰ, ਨਾਗਰਿਕਾਂ, ਸੱਭਿਆਚਾਰਕ ਸੰਸਥਾਵਾਂ ਜਾਂ ਦੇਸ਼ ਦੇ ਮੂਲ ਸਿਧਾਂਤਾਂ ਦੇ ਖਿਲਾਫ਼ ਹੋ ਸਕਦੇ ਹਨ। ਇਸ ਸੋਸ਼ਲ ਮੀਡੀਆ ਸਕ੍ਰੀਨਿੰਗ ਰਾਹੀਂ, ਅਸੀਂ ਇਹ ਯਕੀਨੀ ਬਣਾਵਾਂਗੇ ਕਿ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਪੂਰੀ ਤਰ੍ਹਾਂ ਜਾਂਚ ਹੋਵੇ ਅਤੇ ਉਹ ਕਿਸੇ ਵੀ ਤਰੀਕੇ ਨਾਲ ਦੇਸ਼ ਦੀ ਸੁਰੱਖਿਆ ਜਾਂ ਮੂਲ ਨੀਤੀਆਂ ਲਈ ਖ਼ਤਰਾ ਨਾ ਬਣੇ।’

ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਕੌਮਾਂਤਰੀ ਵਿਦਿਆਰਥੀਆਂ ਲਈ ਸਟੂਡੈਂਟ ਵੀਜ਼ਾ ਇੰਟਰਵਿਊ ਮੁੜ ਸ਼ੁਰੂ ਕੀਤੇ ਜਾਣਗੇ। ਇਹ ਐਲਾਨ ਉਹ ਸਮੇਂ ਆਇਆ ਹੈ ਜਦੋਂ 27 ਮਈ ਤੋਂ ਅਮਰੀਕਾ ਨੇ ਸਟੂਡੈਂਟ ਵੀਜ਼ਾ ਇੰਟਰਵਿਊ ਮੁਲਤਵੀ ਕਰ ਦਿੱਤੇ ਸਨ। ਅਮਰੀਕਾ ਵਿੱਚ ਪੜ੍ਹਾਈ ਦੇ ਇੱਛੁਕ ਵਿਦਿਆਰਥੀਆਂ ਲਈ ਇਹ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਹੈ।

ਇਸ ਨਵੇਂ ਐਲਾਨ ਨਾਲ ਅਮਰੀਕਾ ਵਿੱਚ ਪੜ੍ਹਾਈ ਦੇ ਸੁਪਨੇ ਦੇਖ ਰਹੇ ਵਿਦਿਆਰਥੀਆਂ ਲਈ ਇੱਕ ਵਾਰ ਫਿਰ ਰਾਹ ਖੁਲਦਾ ਨਜ਼ਰ ਆ ਰਿਹਾ ਹੈ, ਪਰ ਉਨ੍ਹਾਂ ਨੂੰ ਹੁਣ ਆਪਣੇ ਸੋਸ਼ਲ ਮੀਡੀਆ ਰਿਕਾਰਡ ਦੀ ਸਫਾਈ ਅਤੇ ਉਚਿਤ ਵਰਤੋਂ ਦੀ ਵੀ ਪੂਰੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਇਹ ਨਵਾਂ ਨਿਯਮ ਸੰਭਾਵਨਾ ਹੈ ਕਿ ਕਈ ਉਮੀਦਵਾਰਾਂ ਲਈ ਚੁਣੌਤੀ ਵੀ ਬਣ ਸਕਦਾ ਹੈ, ਖ਼ਾਸ ਕਰਕੇ ਜਿਨ੍ਹਾਂ ਦੇ ਅਕਾਊਂਟਸ ਉੱਤੇ ਵਿਵਾਦਤ ਜਾਂ ਸੁਰੱਖਿਆ ਸਬੰਧੀ ਸਮੱਗਰੀ ਸ਼ੇਅਰ ਕੀਤੀ ਗਈ ਹੋਵੇ।

Related posts

ਕੀ ਪੰਜਾਬ ਵਿੱਚ ਹੁਣ ‘ਆਮ ਸਰਕਾਰ’ ਦੀ ਥਾਂ ਕਿਸੇ ‘ਖਾਸ’ ਦੀ ਬਣ ਜਾਵੇਗੀ ?

admin

ਸਕਿਉਰਿਟੀ ਬਹਾਲ ਕਰਾਉਣ ਲਈ ਹਰਭਜਨ ਸਿੰਘ ਹਾਈਕੋਰਟ ਦੀ ਸ਼ਰਣ ‘ਚ

admin

ਆਈਐਸਆਈ ਪੰਜਾਬ ਨੂੰ ਅਸਥਿਰ ਕਰਨਾ ਚਾਹੁੰਦੀ – ਕੇਂਦਰੀ ਮੰਤਰੀ ਰਵਨੀਤ ਬਿੱਟੂ

admin