ਵਾਸ਼ਿੰਗਟਨ – ਅਮਰੀਕਾ ’ਚ ਕੋਰੋਨਾ ਮਹਾਮਾਰੀ ਫਿਰ ਤੋਂ ਖ਼ਤਰਨਾਕ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਵਾਰ ਬੱਚਿਆਂ ’ਤੇ ਵੀ ਇਸ ਘਾਤਕ ਵਾਇਰਸ ਦਾ ਕਹਿਰ ਵੱਧ ਰਿਹਾ ਹੈ। ਕੋਰੋਨਾ ਪੀੜਤ ਬੱਚਿਆਂ ਨੂੰ ਹਸਪਤਾਲ ’ਚ ਦਾਖ਼ਲ ਕਰਨ ਦੀ ਦਰ ਵੀ ਰਿਕਾਰਡ ਪੱਧਰ ’ਤੇ ਪਹੁੰਚ ਗਈ ਹੈ। ਮਹਾਮਾਰੀ ਦੀਆਂ ਦੋ ਲਹਿਰਾਂ ਦਾ ਸਾਹਮਣਾ ਕਰਨ ਵਾਲੇ ਅਮਰੀਕਾ ’ਚ ਇਸ ਸਮੇਂ ਰੋਜ਼ਾਨਾ ਡੇਢ ਲੱਖ ਤੋਂ ਜ਼ਿਆਦਾ ਨਵੇਂ ਮਰੀਜ਼ ਮਿਲ ਰਹੇ ਹਨ। ਇਸ ਵਾਰ ਕੋਰੋਨਾ ਦੇ ਡੈਲਟਾ ਵੇਰੀਐਂਟ ਦਾ ਕਹਿਰ ਦੱਸਿਆ ਜਾਂਦਾ ਹੈ। ਅਮਰੀਕੀ ਸਿਹਤ ਏਜੰਸੀ ਸੈਂਟਰਸ ਫਾਰ ਡਿਜ਼ੀਜ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਨੇ ਦੱਸਿਆ ਕਿ ਦੇਸ਼ ’ਚ ਕੋਰੋਨਾ ਦੀ ਲਪੇਟ ’ਚ ਆਉਣ ਵਾਲੇ ਬੱਚਿਆਂ ਨੂੰ ਹਸਪਤਾਲ ’ਚ ਦਾਖ਼ਲ ਕਰਨ ਦੀ ਦਰ ਉੱਚ-ਪੱਧਰ ’ਤੇ ਪਹੁੰਚ ਗਈ ਹੈ ਜਦੋਂਕਿ ਬਾਲਗਾਂ ਦੇ ਹਸਪਤਾਲ ’ਚ ਦਾਖ਼ਲ ਹੋਣ ਦੀ ਦਰ ਆਪਣੇ ਪਹਿਲੇ ਰਿਕਾਰਡ ਨੂੰ ਪਾਰ ਕਰ ਗਈ ਹੈ। ਸੀਡੀਸੀ ਮੁਤਾਬਕ ਹਸਪਤਾਲਾਂ ’ਚ 30 ਤੋਂ 39 ਸਾਲ ਦੇ ਲੋਕਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਗਿਣਤੀ ਸਭ ਤੋਂ ਜ਼ਿਆਦਾ ਵਧੀ ਹੈ। ਹਾਲਾਂਕਿ ਹਸਪਤਾਲਾਂ ’ਚ ਭਰਤੀ ਹੋਣ ਵਾਲੇ ਹਰ ਉਮਰ ਵਰਗ ਦੇ ਮਰੀਜ਼ਾਂ ਦੀ ਗਿਣਤੀ ਬੀਤੀ ਜਨਵਰੀ ਦੇ ਮੁਕਾਬਲੇ ਫਿਲਹਾਲ ਘੱਟ ਹੈ। ਇਸ ਸਮੇਂ ਰੋਜ਼ਾਨਾ ਔਸਤਨ 11 ਹਜ਼ਾਰ ਤੋਂ ਜ਼ਿਆਦਾ ਨਵੇਂ ਮਰੀਜ਼ ਹਸਪਤਾਲਾਂ ’ਚ ਭਰਤੀ ਕੀਤੇ ਜਾ ਰਹੇ ਹਨ।
ਇਸ ਯੂਰਪੀ ਦੇਸ਼ ’ਚ ਕੋਰੋਨਾ ਇਨਫੈਕਸ਼ਨ ਤੋਂ ਮੁੜ ਤੋਂ ਹੌਲੀ-ਹੌਲੀ ਵੱਧ ਰਿਹਾ ਹੈ। ਦੇਸ਼ ਭਰ ’ਚ 24 ਘੰਟਿਆਂ ’ਚ ਅੱਠ ਹਜ਼ਾਰ ਤੋਂ ਜ਼ਿਆਦਾ ਨਵੇਂ ਮਰੀਜ਼ ਪਾਏ ਗਏ। ਡੈਲਟਾ ਵੇਰੀਐਂਟ ਕਾਰਨ ਇਨਫੈਕਸ਼ਨ ਦਾ ਸੰਕਟ ਮੁੜ ਤੋਂ ਡੂੰਘਾ ਹੋ ਗਿਆ ਹੈ। ਦੇਸ਼ ’ਚ 21 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 797 ਮਰੀਜ਼ਾਂ ਦੀ ਮੌਤ ਹੋ ਗਈ ਹੈ।