International

ਅਮਰੀਕਾ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਅੱਲੜ ਮੁੰਡੇ ਨੇ ਗੋਲੀ ਮਾਰ ਕੇ ਹੱਤਿਆ ਕੀਤੀ

ਵਾਸ਼ਿੰਗਟਨ – ਅਮਰੀਕਾ ਦੇ ਉੱਤਰੀ ਕੈਰੋਲੀਨਾ ਸੂਬੇ ਵਿੱਚ ਅੱਲੜ ਨੇ ਸਟੋਰ ਲੁੱਟਣ ਤੋਂ ਬਾਅਦ ਭਾਰਤੀ ਮੂਲ ਦੇ 36 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੈਲਿਸਬਰੀ ਪੋਸਟ ਨੇ ਰਿਪੋਰਟ ਦਿੱਤੀ ਹੈ ਕਿ 2580 ਏਅਰਪੋਰਟ ਰੋਡ ‘ਤੇ ਤੰਬਾਕੂ ਹਾਊਸ ਸਟੋਰ ਦੇ ਮਾਲਕ ਮਾਣਕ ਪਟੇਲ ਦੀ ਮੰਗਲਵਾਰ ਸਵੇਰੇ ਗੋਲੀਬਾਰੀ ਤੋਂ ਬਾਅਦ ਮੌਤ ਹੋ ਗਈ। ਰੋਵਨ ਕਾਊਂਟੀ ਸ਼ੈਰਿਫ ਦੇ ਦਫਤਰ ਅਨੁਸਾਰ ਨਾਬਾਲਗ ਲੜਕੇ ਨੂੰ ਹਿਰਾਸਤ ਲੈ ਲਿਆ ਗਿਆ ਹੈ। ਮੁਲਜ਼ਮ ਨਾਬਾਲਗ ਹੋਣ ਕਾਰਨ ਉਸ ਦੀ ਪਛਾਣ ਨਸ਼ਰ ਨਹੀਂ ਕੀਤੀ ਗਈ। ਪਟੇਲ ਦੇ ਪਰਿਵਾਰ ਵਿੱਚ ਸਾਢੇ ਸੱਤ ਮਹੀਨੇ ਦੀ ਗਰਭਵਤੀ ਪਤਨੀ ਐਮੀ ਅਤੇ 5 ਸਾਲ ਦੀ ਧੀ ਹੈ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

admin

ਅਮਰੀਕਨ ਫੌਜ ਦਾ ਕੇਸੀ-135 ਸਟ੍ਰੈਟੋਟੈਂਕਰ ਜਹਾਜ਼ ਕਤਰ ਦੇ ਉੱਪਰੋਂ ਗਾਇਬ

admin

ਅਮਰੀਕਾ ਵਲੋਂ ਹੋਰਮੁਜ਼ ਜਲਡਮਰੂ ਵਿੱਚ ‘ਪ੍ਰੋਜੈਕਟ ਫ੍ਰੀਡਮ’ ਦੀ ਸ਼ੁਰੂਆਤ

admin