International

ਅਮਰੀਕਾ ’ਚ ਭੁੱਖੇ ਮਰਨ ਨੂੰ ਮਜਬੂਰ ਹੋ ਰਹੇ ਪੰਜਾਬੀ, ਡੌਂਕੀ ਲਾ ਕੇ ਗਏ ਲੋਕਾਂ ਦਾ ਹਾਲ ਇਸ ਤੋਂ ਵੀ ਬਦਤਰ

ਵਾਸ਼ਿੰਗਟਨ – ਭਵਿੱਖ ਦੇ ਸੁਨਹਿਰੇ ਸੁਪਨੇ ਲੈ ਕੇ ਕਈ ਭਾਰਤੀ ਕਿਸੇ ਵੀ ਤਰੀਕੇ ਨਾਲ ਵਿਦੇਸ਼ ਪਹੁੰਚਣਾ ਚਾਹੁੰਦੇ ਹਨ ਤੇ ਕਈ ਨੌਜਵਾਨ ਭਾਰਤੀ ਉੱਥੇ ਪਹੁੰਚ ਵੀ ਰਹੇ ਹਨ। ਇਨ੍ਹਾਂ ਨੌਜਵਾਨਾਂ ਦੇ ਸੁਪਨੇ ਹਕੀਕਤ ਦਾ ਸਾਹਮਣਾ ਕਰਦੇ ਹੀ ਚਕਨਾਚੂਰ ਹੋ ਰਹੇ ਹਨ। ਜਾਣਕਾਰੀ ਅਨੁਸਾਰ ਭਾਰਤ ਤੋਂ ਆਪਣੀ ਜਾਨ (ਗੈਰ-ਕਾਨੂੰਨੀ) ਖਤਰੇ ’ਚ ਪਾ ਕੇ ਅਮਰੀਕਾ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਤਰ੍ਹਾਂ ਨਾਲ ਅਮਰੀਕੀ ਧਰਤੀ ’ਤੇ ਪਹੁੰਚ ਕੇ ਉਹ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ।
ਇੱਥੇ ਅਜਿਹੇ ਨੌਜਵਾਨਾਂ ਦੀਆਂ ਕਈ ਉਦਾਹਰਣਾਂ ਹਨ ਕਿ ਕੱੁਝ ਲੋਕ 6 ਮਹੀਨਿਆਂ ਤੋਂ ਰੋਜ਼ਗਾਰ ਲਈ ਸੜਕਾਂ ’ਤੇ ਘੁੰਮ ਰਹੇ ਹਨ। ਇੱਥੋਂ ਤਕ ਕਿ ਅਜਿਹੇ ਕਈ ਨੌਜਵਾਨ ਭਾਰਤ ਤੋਂ ਪੈਸੇ ਮੰਗਵਾ ਕੇ ਆਪਣੇ ਖਰਚੇ ਪੂਰੇ ਕਰ ਰਹੇ ਹਨ। ਅਮਰੀਕਾ ’ਚ ਸੈਟਲ ਹੋਣ ਵਾਲੇ ਭਾਰਤੀ ਲੋਕਾਂ ਕੋਲ ਪੰਜਾਬ, ਹਰਿਆਣਾ ਆਦਿ ਭਾਰਤੀ ਸੂਬਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਆਏ ਲੋਕਾਂ ਲਈ ਨੌਕਰੀ ਦੀਆਂ ਸਿਫ਼ਾਰਿਸ਼ਾਂ ਵੀ ਆ ਰਹੀਆਂ ਹਨ।
ਦੂਜੇ ਪਾਸੇ ਪ੍ਰਵਾਸੀ ਭਾਰਤੀ ਕਾਰੋਬਾਰੀਆਂ ਅਨੁਸਾਰ ਅਮਰੀਕਾ ਤੇ ਚੀਨ ਵਲੋਂ ਵਸਤਾਂ ’ਤੇ ਟੈਕਸਾਂ ’ਚ ਭਾਰੀ ਵਾਧਾ ਹੋਣ ਕਾਰਨ ਇੱਥੇ ਵੀ ਮਹਿੰਗਾਈ ਆਪਣੇ ਸਿਖਰ ’ਤੇ ਹੈ, ਜਿਸ ਕਾਰਨ ਰੋਜ਼ਾਨਾਂ ਦੀਆਂ ਵਸਤਾਂ ਦੀਆਂ ਕੀਮਤਾਂ ’ਚ ਤਕਰੀਬਨ 40 ਤੋਂ 50 ਫ਼ੀਸਦੀ ਤਕ ਦਾ ਵਾਧਾ ਹੋਇਆ ਹੈ। ਅਜਿਹੇ ’ਚ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਕਰਨ ਲਈ ਮਜਬੂਰ ਹੋਣਾ ਪਿਆ। ਕੋਰੋਨਾ ਸਮੇਂ ਅਮਰੀਕੀ ਸਰਕਾਰ ਵਲੋਂ ਸਾਰੇ ਛੋਟੇ ਕਾਰੋਬਾਰੀਆਂ ਨੂੰ ਕਰਜੇ ਦਿੱਤੇ ਗਏ ਸਨ, ਜੋ ਕਿ 30 ਸਾਲਾਂ ਦੀਆਂ ਆਸਾਨ ਕਿਸ਼ਤਾਂ ’ਤੇ ਸਨ ਪਰ ਕੋਰੋਨਾ ਨੇ ਹਰ ਕਿਸੇ ਦੇ ਕਾਰੋਬਾਰ ’ਤੇ ਬੁਰਾ ਪ੍ਰਭਾਵ ਪਾਇਆ।
ਇਸ ਪ੍ਰਭਾਵ ਕਾਰਨ ਹੁਣ ਛੋਟੇ ਦੁਕਾਨਦਾਰਾਂ ਲਈ ਕਰਜ਼ੇ ਦੀ ਅਦਾਇਗੀ ਕਰਨੀ ਔਖੀ ਹੋ ਰਹੀ ਹੈ। ਅਜਿਹੇ ਸਮੇਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਆਏ ਲੋਕਾਂ ਨੂੰ ਪ੍ਰਵਾਸੀ ਭਾਰਤੀ ਵੀ ਸੁਝਾਅ ਦੇ ਰਹੇ ਹਨ ਕਿ ਇੱਥੇ ਕਾਨੂੰਨੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੀ ਬਜਾਏ 35 ਤੋਂ 50 ਲੱਖ ਬਰਬਾਦ ਕਰਨ ਨਾਲੋਂ ਬਿਹਤਰ ਹੈ ਕਿ ਉਹ ਭਾਰਤ ’ਚ ਆਪਣਾ ਕਾਰੋਬਾਰ ਸਥਾਪਤ ਕਰ ਕੇ ਆਪਣੀ ਜਾਨ ਤੇ ਪਰਿਵਾਰ ਨੂੰ ਮੁਸੀਬਤਾਂ ਤੋਂ ਬਚਾ ਲੈਣ।
ਮੁਕਤਭੋਗੀ ਬੋਸਟਨ ’ਚ ਇੱਕ ਰੈਸਟੋਰੈਂਟ ਚਲਾਉਣ ਵਾਲੇ ਜਸਬੀਰ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਹਰ ਰੋਜ਼ ਭਾਰਤ ਤੋਂ ਆਏ ਨੌਜਵਾਨਾਂ ਦੇ ਫ਼ੋਨ ਆਉਂਦੇ ਹਨ ਪਰ ਉਹ ਬਿਨਾਂ ਇਜਾਜ਼ਤ ਨੌਕਰੀ ਨਹੀਂ ਦੇ ਸਕਦੇ। ਇਸੇ ਤਰ੍ਹਾਂ ਹੋਰਨਾਂ ਪ੍ਰਵਾਸੀ ਭਾਰਤੀਆਂ ਨੇ ਅਮਰੀਕਾ ਆਉਣ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਏਜੰਟਾਂ ਦਾ ਸ਼ਿਕਾਰ ਹੋ ਕੇ ਆਪਣਾ ਭਵਿੱਖ ਬਰਬਾਦ ਨਾ ਕਰਨ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin