International

ਅਮਰੀਕਾ ’ਚ ਸਿੱਖਾਂ ਖ਼ਿਲਾਫ਼ ਨਫ਼ਰਤੀ ਅਪਰਾਧਾਂ ’ਚ ਵਾਧਾ ਚਿੰਤਾ ਵਾਲੀ ਗੱਲ: ਮੇਅਰ ਭੱਲਾ

ਵਾਸ਼ਿੰਗਟਨ – ਨਿਊਯਾਰਕ ਅਤੇ ਅਮਰੀਕਾ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਦੀਆਂ ਹਾਲ ਹੀ ਦੀਆਂ ਘਟਨਾਵਾਂ ਨੂੰ ਨਿੰਦਾਯੋਗ’ ਕਾਰਵਾਈਆਂ ਕਰਾਰ ਦਿੰਦਿਆਂ ਅਮਰੀਕੀ ਸੂਬੇ ਨਿਊਜਰਸੀ ਦੇ ਹੋਬੋਕਨ ਸ਼ਹਿਰ ਦੇ ਮੇਅਰ ਨੇ ਸਿੱਖਾਂ ਖ਼ਿਲਾਫ਼ ਵੱਧ ਰਹੀ ਨਫ਼ਰਤ ’ਤੇ ਚਿੰਤਾ ਪ੍ਰਗਟਾਈ ਹੈ। ਮੇਅਰ ਰਵੀ ਐੱਸ ਭੱਲਾ ਨੇ ਕਿਹਾ ਕਿ ਦੇਸ਼ ’ਚ ਘੱਟ ਗਿਣਤੀ ਭਾਈਚਾਰੇ ਖ਼ਿਲਾਫ਼ ਅਪਰਾਧ ਹੋ ਰਹੇ ਹਨ ਤੇ ਚਿੰਤਾ ਵਾਲੀ ਗੱਲ ਹੈ। ਮੇਅਰ ਨੇ ਕੁਝ ਦਿਨ ਪਹਿਲਾਂ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਕਈ ਚਿੱਠੀਆਂ ਮਿਲੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।

Related posts

ਦੀਵਾਲੀ ਏਕਤਾ ਅਤੇ ਨਵੀਆਂ ਉਮੀਦਾਂ ਦੀ ਪ੍ਰਤੀਕ ਹੈ: ਬ੍ਰਿਟਿਸ਼ ਪ੍ਰਧਾਨ ਮੰਤਰੀ

admin

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin