ਨਵੀਂ ਦਿੱਲੀ – ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਦੇ ਬਾਰੇ ਜਿਵੇਂ-ਜਿਵੇਂ ਨਵੀਆਂ ਜਾਣਕਾਰੀਆਂ ਸਾਹਮਣੇ ਆ ਰਹੇ ਹਨ ਦੁਨੀਆ ਭਰ ਵਿਚ ਚਿੰਤਾ ਵਧਦੀ ਜਾ ਰਹੀ ਹੈ। ਯਾਤਰਾ ਪਾਬੰਦੀਆਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ ਤੇ ਵਧ ਰਹੀ ਦਹਿਸ਼ਤ ਦੇ ਵਿਚਕਾਰ ਕਈ ਦੇਸ਼ਾਂ ਦੁਆਰਾ ਉਡਾਣਾਂ ‘ਤੇ ਪਾਬੰਦੀ ਲਗਾਈ ਜਾ ਰਹੀ ਹੈ। ਇਨ੍ਹਾਂ ਸਖ਼ਤ ਉਪਾਵਾਂ ਦੇ ਬਾਵਜੂਦ, ਨਵੇਂ ਦੇਸ਼ਾਂ ਵਿੱਚ ਓਮਿਕਰੋਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਮਰੀਕਾ, ਸਾਊਦੀ ਅਰਬ ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨਾਂ ਵੀ ਓਮੀਕ੍ਰੋਨ ਵੇਰੀਐਂਟ ਦੇ ਕੇਸਾਂ ਵਾਲੇ ਦੇਸ਼ਾਂ ਵਿਚ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਤਿੰਨਾਂ ਦੇਸ਼ਾਂ ਵਿਚ ਇਕ-ਇਕ ਕੇਸ ਪਾਇਆ ਗਿਆ ਹੈ। ਵਿਸ਼ਵ ਸਿਹਤ ਸੰਗਠਨ (WHO) ਨੇ 23 ਦੇਸ਼ਾਂ ਵਿੱਚ ਇਸ ਦੇ ਪਹੁੰਚਣ ਦੀ ਜਾਣਕਾਰੀ ਦਿੱਤੀ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਪੂਰੀ ਦੁਨੀਆ ਨੂੰ ਦਹਿਸ਼ਤ ਵਿੱਚ ਪਾ ਦਿੱਤਾ ਹੈ। ਇਸ ਕਾਰਨ ਭਾਰਤ ਸਰਕਾਰ ਨੇ ਵੀ ਆਪਣੇ ਪੱਧਰ ‘ਤੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਹੁਣ ਜਾਣਕਾਰੀ ਮਿਲੀ ਹੈ ਕਿ ਦੇਸ਼ ਵਿਚ 11 ਅੰਤਰਰਾਸ਼ਟਰੀ ਉਡਾਣਾਂ ਉਤਰੀਆਂ ਹਨ ਤੇ ਇਨ੍ਹਾਂ ‘ਚੋਂ 6 ਯਾਤਰੀ ਕੋਵਿਡ ਪਾਜੇਟਿਵ ਪਾਏ ਗਏ ਹਨ। ਨਵੇਂ ਕੋਰੋਨਾ ਵਾਇਰਸ Omicron ‘ਤੇ ਨਵੀਨਤਮ ਅਪਡੇਟਸ ਲਈ ਸਾਡੇ ਨਾਲ ਜੁੜੇ ਰਹੋ.ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਵਧਦੇ ਖ਼ਤਰੇ ਦੇ ਵਿਚਕਾਰ ਭਾਰਤ ਵਿਚ ਕੋਰੋਨਾ ਦੇ ਨਵੇਂ ਮਾਮਲੇ ਵਧੇ ਹਨ। ਇੰਨਾ ਹੀ ਨਹੀਂ, ਚਿੰਤਾ ਇਹ ਵੀ ਹੈ ਕਿਉਂਕਿ ਨਵੇਂ ਮਾਮਲਿਆਂ ਦੇ ਮੁਕਾਬਲੇ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਘੱਟ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਇੱਕ ਦਿਨ ਵਿੱਚ ਕੋਰੋਨਾ ਦੇ 9 ਹਜ਼ਾਰ 765 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਸਮੇਂ ਦੌਰਾਨ ਸਿਰਫ 8 ਹਜ਼ਾਰ 548 ਕੋਰੋਨਾ ਮਰੀਜ਼ ਠੀਕ ਹੋਏ ਹਨ। ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ ਅਜੇ ਵੀ ਇੱਕ ਲੱਖ ਤੋਂ ਘੱਟ ਹਨ ਅਤੇ ਮੌਜੂਦਾ ਸਮੇਂ ਵਿੱਚ ਇਹ ਗਿਣਤੀ 99 ਹਜ਼ਾਰ 763 ਹੈ। ਰਿਕਵਰੀ ਦਰ 98.35 ਫੀਸਦੀ ਹੈ। ਹਾਲਾਂਕਿ ਇਸ ਦੌਰਾਨ 477 ਕੋਰੋਨਾ ਮਰੀਜ਼ਾਂ ਦੀ ਵੀ ਮੌਤ ਹੋ ਚੁੱਕੀ ਹੈ।