Punjab

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਗੈਰਮਨੁੱਖੀ ਵਤੀਰੇ ਦੀ ਨਿੰਦਾ !

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ। (ਫੋਟੋ: ਏ ਐਨ ਆਈ)

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਕੀਤੇ ਗਏ ਗੈਰਮਨੁੱਖੀ ਵਤੀਰੇ ਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਪਹਿਨਣ ਦੀ ਇਜਾਜ਼ਤ ਨਾ ਦੇਣ ਦੀ ਕਾਰਵਾਈ ਬਹੁਤ ਹੀ ਮੰਦਭਾਗੀ ਹੈ ਅਤੇ ਭਾਰਤੀਆਂ ਦੇ ਹੱਥਕੜੀਆਂ ਤੇ ਲੱਤਾਂ ‘ਚ ਬੇੜੀਆਂ ਪਾਉਣਾ ਬਹੁਤ ਹੀ ਨਿੰਦਣਯੋਗ ਹੈ। ਸਪੀਕਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਵਿੱਚ ਹੀ ਰਹਿ ਕੇ ਕਿੱਤਾਮੁਖੀ ਕੋਰਸਾਂ ਵਿੱਚ ਮੁਹਾਰਤ ਹਾਸਲ ਕਰਨ, ਜਿਸ ਨਾਲ ਉਹ ਆਪਣਾ ਕੰਮ ਸ਼ੁਰੂ ਕਰਨ ਦੇ ਨਾਲ-ਨਾਲ ਰੋਜ਼ਗਾਰ ਦੇਣ ਦੇ ਯੋਗ ਬਣ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦੇਸ਼ਾਂ ਵਿੱਚ ਨਿਗੁਣੀਆਂ ਨੌਕਰੀਆਂ ਕਰਨ ਲਈ 50 ਲੱਖ ਰੁਪਏ ਤੱਕ ਦੀ ਆਪਣੀ ਮਿਹਨਤ ਦੀ ਕਮਾਈ ਖਰਚ ਕਰਨ ਤੇ ਆਪਣੀਆਂ ਕੀਮਤੀ ਜਾਨਾਂ ਨੂੰ ਜੋਖ਼ਮ ਵਿੱਚ ਪਾ ਕੇ ਪੰਜਾਬ ਦੀ ਉਪਜਾਊ ਧਰਤੀ ਨੂੰ ਛੱਡਣਾ ਕੋਈ ਸਿਆਣਪ ਵਾਲੀ ਗੱਲ ਨਹੀਂ ਹੈ।

ਸਪੀਕਰ ਨੇ ਅੱਗੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੂੰ ਪੰਜਾਬ ਦੇ ਨੌਜਵਾਨਾਂ ‘ਤੇ ਬਹੁਤ ਮਾਣ ਹੈ ਜੋ ਸਖ਼ਤ ਮਿਹਨਤ ਕਰਨ ਲਈ ਜਾਣੇ ਜਾਂਦੇ ਹਨ ਅਤੇ ਕੰਪਿਊਟਰ ਹਾਰਡਵੇਅਰ, ਸਾਫਟਵੇਅਰ, ਇਲੈਕਟ੍ਰੀਸ਼ੀਅਨ, ਡਰਾਫਟਸਮੈਨ, ਮੋਬਾਈਲ ਰਿਪੇਅਰ, ਆਰਟ ਐਂਡ ਕਰਾਫਟ, ਜਿਊਲਰੀ ਡਿਜ਼ਾਈਨਿੰਗ, ਆਟੋਮੋਬਾਈਲ ਟੈਸਟਿੰਗ ਐਂਡ ਰਿਪੇਅਰ, ਟੂਲ ਐਂਡ ਡਾਈ, ਮਲਟੀ ਮੀਡੀਆ, ਫੋਟੋਗ੍ਰਾਫੀ, ਇੰਟੀਰੀਅਰ ਡਿਜ਼ਾਈਨਿੰਗ, ਬਿਊਟੀਸ਼ੀਅਨ, ਫੈਸ਼ਨ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਸੀ.ਏ.ਡੀ.-ਸੀ.ਏ.ਐਮ., ਟੂਰਿਜ਼ਮ ਐਂਡ ਹੋਸਪਿਟੈਲਿਟੀ, ਮੈਡੀਕਲ ਐਂਡ ਹੈਲਥ ਕੇਅਰ ਆਦਿ ਵਰਗੇ ਕਈ ਕਿੱਤਾਮੁਖੀ ਕੋਰਸ ਸਿੱਖ ਕੇ ਆਪਣੇ ਦੇਸ਼ ਵਿੱਚ ਬਿਹਤਰ ਜੀਵਨ ਬਤੀਤ ਕਰ ਸਕਦੇ ਹਨ।

Related posts

ਗਿਆਨੀ ਇਕਬਾਲ ਸਿੰਘ ਨੂੰ ਜਥੇਦਾਰ ਵਜੋਂ ਬਹਾਲ ਕਰਨ ਦੇ ਆਦੇਸ਼

admin

ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਦੇਣ ਵਾਲੇ ਤਾਮਿਲਨਾਡੂ ਤੋਂ 2 ਮੁਲਜ਼ਮ ਗ੍ਰਿਫ਼ਤਾਰ !

admin

ਭਗਵੰਤ ਮਾਨ ਆਮ ਆਦਮੀ ਕਲੀਨਿਕ ਦੇ ਉਦਘਾਟਨ ਦੌਰਾਨ

admin