Punjab

ਅਮਰੀਕਾ ਤੋਂ ਡਿਪੋਰਟ ਹੋ ਕੇ ਦਿੱਲੀ ਏਅਰਪੋਰਟ ਪੁੱਜਣ ‘ਤੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮਾਛੀਵਾੜਾ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਹੋ ਕੇ ਭਾਰਤ ਪਹੁੰਚੇ ਇੱਕ ਪੰਜਾਬੀ ਨੌਜਵਾਨ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਮਾਛੀਵਾੜਾ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਹੋ ਕੇ ਭਾਰਤ ਪਹੁੰਚੇ ਇੱਕ ਪੰਜਾਬੀ ਨੌਜਵਾਨ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਛੀਵਾੜਾ ਇਲਾਕੇ ਦੇ ਨਾਮੀ ਸਕੂਲ ਦੇ ਟਰੱਸਟੀ ਬਲਦੇਵ ਸਿੰਘ ’ਤੇ 30-9-2024 ਨੂੰ ਗੋਲੀਆਂ ਚਲਾ ਕੇ ਕਾਤਲਾਨਾ ਹਮਲਾ ਕੀਤਾ ਗਿਆ ਸੀ, ਜਿਸ ਵਿਚ ਉਹ ਜਖ਼ਮੀ ਹੋ ਗਿਆ ਸੀ। ਥਾਣਾ ਮੁਖੀ ਪਵਿੱਤਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਘਟਨਾ ਸਮੇਂ ਸਕੂਲ ਟਰੱਸਟੀ ਬਲਦੇਵ ਸਿੰਘ ਆਪਣੇ ਮਾਛੀਵਾੜਾ ਸਾਹਿਬ ਨੇੜ੍ਹਲੇ ਸਕੂਲ ’ਚੋਂ ਫਾਰਚੂਨਰ ਕਾਰ ’ਚ ਸਵਾਰ ਹੋ ਕੇ ਆਪਣੇ ਘਰ ਚੰਡੀਗੜ੍ਹ ਲਈ ਰਵਾਨਾ ਹੋਇਆ ਸੀ ਕਿ 3 ਕਿਲੋਮੀਟਰ ਦੂਰੀ ’ਤੇ ਹੀ ਸਰਹਿੰਦ ਨਹਿਰ ਦੇ ਗੜ੍ਹੀ ਪੁਲ ’ਤੇ ਅਣਪਛਾਤੇ ਕਾਰ ਸਵਾਰਾਂ ਨੇ ਉਨ੍ਹਾਂ ਉੱਪਰ ਗੋਲੀ ਚਲਾ ਦਿੱਤੀ ਸੀ।

ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਦਿਆਂ 5 ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ’ਚੋਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਥਾਣਾ ਪਿੰਡ ਮੋਹਾਵਾ, ਥਾਣਾ ਅਟਾਰੀ, ਪ੍ਰਿਤਪਾਲ ਸਿੰਘ ਗੋਰਾ ਵਾਸੀ ਅਟਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਇਹ ਕਾਤਲਾਨਾ ਹਮਲਾ ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਸੁਪਾਰੀ ਲੈ ਕੇ ਕੀਤਾ ਸੀ, ਜਿਸ ’ਤੇ ਪੁਲਿਸ ਨੇ ਇਸ ਮਾਮਲੇ ਵਿਚ 3 ਹੋਰ ਵਿਅਕਤੀਆਂ ਨੂੰ ਨਾਮਜ਼ਦ ਕਰ ਲਿਆ। ਅਮਰੀਕਾ ਵਿਚ ਡੌਂਕੀ ਲਗਾ ਕੇ ਗਏ ਕਮਲਪ੍ਰੀਤ ਸਿੰਘ ਉਰਫ਼ ਬਿੱਲਾ ਵਾਸੀ ਕੋਟਲਾ, ਅੰਮ੍ਰਿਤਸਰ ਵੀ ਇਸ ਮਾਮਲੇ ਵਿਚ ਪੁਲਿਸ ਨੂੰ ਲੋੜੀਂਦਾ ਸੀ। ਪੁਲਿਸ ਵੱਲੋਂ ਇਹ ਵਿਅਕਤੀ ਫਿਰੌਤੀ ਮੰਗਣ ਦੀ ਸਾਜਿਸ਼ ਵਿਚ ਸ਼ਾਮਲ ਸੀ। ਮਾਛੀਵਾੜਾ ਪੁਲਿਸ ਵੱਲੋਂ ਇਸ ਨੌਜਵਾਨ ਦੀ ਐੱਲਓਸੀ ਜਾਰੀ ਕੀਤੀ ਸੀ ਅਤੇ ਹੁਣ ਜਦੋਂ ਉਹ ਡਿਪੋਰਟ ਹੋ ਕੇ ਅਮਰੀਕਾ ਤੋਂ ਦਿੱਲੀ ਏਅਰਪੋਰਟ ਪੁੱਜਾ ਤਾਂ ਮਾਛੀਵਾੜਾ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਸ ਫਿਰੌੌਤੀ ਤੇ ਕਾਤਲਾਨਾ ਹਮਲੇ ਦੀ ਸਾਜਿਸ਼ ਵਿਚ ਉਸਦੀ ਕਿੰਨੀ ਕੁ ਭੂਮਿਕਾ ਹੈ ਅਤੇ ਹੋਰ ਕੌਣ-ਕੌਣ ਸ਼ਾਮਲ ਹਨ।

Related posts

ਪੰਜਾਬ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦੀਆਂ ਉਡਾ ਰਹੀ ਹੈ – ਗਿਆਨੀ ਹਰਪ੍ਰੀਤ ਸਿੰਘ

admin

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

Bunty

ਬੁਲਡੋਜ਼ਰ ਚਲਾਉਣ ਦੀ ਥਾਂ ਇਨਸਾਫ ਦਾ ਜਮਹੂਰੀ ਅਮਲ ਅਖਤਿਆਰ ਕਰੇ ਪੰਜਾਬ ਸਰਕਾਰ: ਉਗਰਾਹਾਂ

admin