International

ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਅੰਨ੍ਹੇਵਾਹ ਗੋਲੀਬਾਰੀ

ਨਿਊਯਾਰਕ – ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ 5 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਮਰਨ ਵਾਲਿਆਂ ਵਿੱਚ ਇੱਕ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ।
ਏਜੰਸੀ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ ਦੋ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕੈਰੋਲੀਨਾ ਦੇ ਮੇਅਰ ਨੇ ਇਸ ਦੀ ਪੁਸ਼ਟੀ ਕੀਤੀ ਹੈ।ਉਸਨੇ ਕਿਹਾ “ਸਾਨੂੰ ਕੁਝ ਹੋਰ ਕਰਨ ਦੀ ਲੋੜ ਹੈ, ਇਸ ਤਰ੍ਹਾਂ ਦੀ ਹਿੰਸਾ ਨੂੰ ਰੋਕਣ ਦੀ ਲੋੜ ਹੈ।”
ਦੱਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲਾ ਨੌਜਵਾਨ ਹੈ। ਉਸ ਦੇ ਨੇੜੇ ਇਕ ਲੰਬੀ ਬੰਦੂਕ ਦਿਖਾਈ ਦਿੰਦੀ ਹੈ। ਫਿਲਹਾਲ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

Related posts

ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ

Bunty

ਪਾਕਿਸਤਾਨ ‘ਚ ਹੜ੍ਹ ਕਾਰਨ 6 ਲੱਖ ਲੋਕ ਵੱਖ-ਵੱਖ ਬਿਮਾਰੀਆਂ ਦੀ ਲਪੇਟ ‘ਚ, ਹੈਰਾਨ ਕਰਨ ਵਾਲੇ UN ਤੇ ਸਰਕਾਰੀ ਅੰਕੜੇ

Bunty

ਸਾਲ ਭਰ ’ਚ ਇੰਨੇ ਮਾਲਾ-ਮਾਲ ਹੋ ਗਏ ਰਿਸ਼ੀ ਸੁਨਕ, ਅਮੀਰੀ ’ਚ ਪ੍ਰਿੰਸ ਚਾਰਲਸ ਨੂੰ ਵੀ ਛੱਡਿਆ ਪਿੱਛੇ

Bunty