International

ਅਮਰੀਕਾ ਦੇ ਟੈਕਸਾਸ ‘ਚ ਮੰਕੀਪੌਕਸ ਕਾਰਨ ਹੋਈ ਪਹਿਲੀ ਮੌਤ, ਹੁਣ ਤਕ 18 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਹੋ ਚੁੱਕੀ ਹੈ ਪੁਸ਼ਟੀ

ਟੈਕਸਾਸ – ਅਮਰੀਕਾ ‘ਚ ਮੰਕੀਪੌਕਸ ਨਾਲ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਟੈਕਸਾਸ ਦੇ ਸਿਹਤ ਸੇਵਾਵਾਂ ਵਿਭਾਗ ਨੇ ਰਾਜ ਦੀ ਹੈਰਿਸ ਕਾਉਂਟੀ ਵਿੱਚ ਮੰਕੀਪੌਕਸ ਨਾਲ ਸੰਕਰਮਿਤ ਇੱਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਟੈਕਸਾਸ ‘ਚ ਮੰਕੀਪੌਕਸ ਨਾਲ ਹੋਈ ਮੌਤ ਤੋਂ ਬਾਅਦ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਮੰਕੀਪੌਕਸ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਇਲਾਜ ਲਈ ਅਪੀਲ ਕੀਤੀ ਜਾ ਰਹੀ ਹੈ।
ਯੂਐਸ ਡਿਪਾਰਟਮੈਂਟ ਆਫ਼ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਨੇ ਦੇਸ਼ ਭਰ ਵਿੱਚ 18,000 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਅਮਰੀਕਾ ਸਭ ਤੋਂ ਵੱਧ ਕੇਸਾਂ ਵਾਲਾ ਦੇਸ਼ ਬਣ ਗਿਆ ਹੈ। ਮੰਕੀਪੌਕਸ ਵਾਇਰਸ ਨਾਲ ਕੈਲੀਫੋਰਨੀਆ ਸਭ ਤੋਂ ਵੱਧ ਪ੍ਰਭਾਵਿਤ ਹੈ। ਇਸ ਰਾਜ ਵਿੱਚ ਹੁਣ ਤਕ 3,291 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਨਿਊਯਾਰਕ ਵਿਚ ਮੰਕੀਪੌਕਸ ਦੇ 3 ਹਜ਼ਾਰ 197 ਅਤੇ ਫਲੋਰੀਡਾ ਵਿਚ 1 ਹਜ਼ਾਰ 870 ਮਾਮਲੇ ਸਾਹਮਣੇ ਆਏ ਹਨ। ਅਮਰੀਕਾ ਵਿੱਚ ਮੰਕੀਪੌਕਸ ਦਾ ਪਹਿਲਾ ਕੇਸ 18 ਮਈ ਨੂੰ ਪਾਇਆ ਗਿਆ ਸੀ।
ਸੀਡੀਸੀ ਦੇ ਅਨੁਸਾਰ, ਦੁਨੀਆ ਭਰ ਵਿੱਚ ਮੰਕੀਪੌਕਸ ਨਾਲ 15 ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ, ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਦੱਸਿਆ ਕਿ ਪਿਛਲੇ ਹਫ਼ਤੇ ਮੰਕੀਪੌਕਸ ਦੇ ਵਿਸ਼ਵਵਿਆਪੀ ਮਾਮਲਿਆਂ ਵਿੱਚ 21 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਮੰਗਲਵਾਰ ਨੂੰ ਆਪਣੇ ਤਾਜ਼ਾ ਅਪਡੇਟ ਵਿੱਚ, ਡੀਪੀਏ ਨਿਊਜ਼ ਏਜੰਸੀ ਨੇ ਸੀਡੀਸੀ ਦੇ ਹਵਾਲੇ ਨਾਲ ਕਿਹਾ ਕਿ ਅਮਰੀਕਾ ਵਿੱਚ ਹੁਣ ਤਕ ਮੰਕੀਪੌਕਸ ਦੇ ਕੁੱਲ 18,101 ਸਕਾਰਾਤਮਕ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਦੇਸ਼ ਵਿੱਚ ਪਿਛਲੇ ਸੱਤ ਦਿਨਾਂ ਵਿੱਚ ਮੰਕੀਪੌਕਸ ਦੇ ਕੁੱਲ 2,916 ਨਵੇਂ ਪੁਸ਼ਟੀ ਕੀਤੇ ਕੇਸ ਸਾਹਮਣੇ ਆਏ ਹਨ। ਸੀਡੀਸੀ ਦਾ ਕਹਿਣਾ ਹੈ ਕਿ ਪ੍ਰਕੋਪ ਜ਼ਾਹਰ ਤੌਰ ‘ਤੇ ਹੌਲੀ ਹੋ ਸਕਦਾ ਹੈ, ਪਰ ਸੰਖਿਆ ਅਜੇ ਵੀ ਰਾਸ਼ਟਰੀ ਪੱਧਰ ‘ਤੇ ਵੱਧ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਵੀ ਮੰਕੀਪੌਕਸ ਦੇ ਮਾਮਲੇ ਸਾਹਮਣੇ ਆਏ ਹਨ। ਕੇਂਦਰ ਸਰਕਾਰ ਨੇ ਮੰਕੀਪੌਕਸ ਨੂੰ ਲੈ ਕੇ ਰਾਜਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰ ਸਰਕਾਰ ਨੇ ਬਿਮਾਰੀ ਦੀ ਨਿਗਰਾਨੀ ਕਰਨ ਅਤੇ ਲਾਗ ਨੂੰ ਰੋਕਣ ਲਈ ਇੱਕ ਟਾਸਕ ਫੋਰਸ ਦਾ ਗਠਨ ਵੀ ਕੀਤਾ ਹੈ।

Related posts

ਨਿਰਦੋਸ਼ਾਂ ਨੂੰ ਮਾਰਨਾ ਗਲਤ ਹੈ – ਪੋਪ ਲੀਓ

admin

ਜੋਅ ਬਾਇਡਨ ਤੇ ਪੋਲੈਂਡ ਦੇ ਰਾਸ਼ਟਰਪਤੀ ਐਂਡਰੇਜ਼ ਵਿਚਕਾਰ ਦੁਵੱਲੀ ਮੀਟਿੰਗ, ਨਾਟੋ ਏਕਤਾ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ

Bunty

ਦਸੰਬਰ 2023 ’ਚ ਅਮਰੀਕਾ ਪਹੁੰਚਣ ਵਾਲੇ ਪਰਵਾਸੀਆਂ ਦੀ ਗਿਣਤੀ ਦੋ ਲੱਖ ਤੋਂ ਪਾਰ

Bunty