India

ਅਮਰੀਕਾ ਦੇ ਰੱਖਿਆ ਮੰਤਰੀ ਭਾਰਤ ਪੁੱਜੇ

ਨਵੀਂ ਦਿੱਲੀ – ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਇੰਡੀਆ ਵੀਰਵਾਰ ਨੂੰ ਨਵੀਂ ਦਿੱਲੀ ਪਹੁੰਚ ਗਏ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਚੀਫ ਆਫ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ ਨੇ ਪਾਲਮ ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅਮਰੀਕੀ ਰੱਖਿਆ ਮੰਤਰੀ 2+2 ਮੰਤਰੀ ਪੱਧਰੀ ਵਾਰਤਾ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਹਨ। ਅਮਰੀਕਾ ਦੇ ਰੱਖਿਆ ਸਕੱਤਰ ਆਸਟਿਨ ਭਾਰਤ-ਅਮਰੀਕਾ 2+2 ਮੰਤਰੀ ਪੱਧਰੀ ਵਾਰਤਾ ਦੀ ਸਹਿ-ਪ੍ਰਧਾਨਗੀ ਕਰਨਗੇ। ਉਹ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਦੁਵੱਲੀ ਮੀਟਿੰਗ ਕਰਨਗੇ।

Related posts

ਸੈਮੀਕੰਡਕਟਰ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਨਵਾਂ ਪੋਰਟਲ ਲਾਂਚ

admin

ਅਨੁਰਾਗ ਠਾਕੁਰ ਦੀ ਪਹਿਲ “ਏਕ ਸੇ ਸ੍ਰੇਸ਼ਟ” ਦੇ 500ਵੇਂ ਕੇਂਦਰ ਦਾ ਉਪ ਰਾਸ਼ਟਰਪਤੀ ਨੇ ਉਦਘਾਟਨ ਕੀਤਾ

Bunty

ਹੁਣ ਤੁਸੀਂ ਮੋਬਾਈਲ ਐਪ ’ਤੇ ਵੀ ਦੇਖ ਸਕੋਗੇ ਸੰਸਦ ਦੀ ਕਾਰਵਾਈ

Bunty