India

ਅਮਰੀਕਾ ਨੇ ਵੀ ਐਮ.ਡੀ.ਐਚ. ਤੇ ਐਵਰੈਸਟ ਦੇ ਉਤਪਾਦਾਂ ਦੀ ਜਾਂਚ ਸ਼ੁਰੂ ਕੀਤੀ

ਹੈਦਰਾਬਾਦ – ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਡੀਏ) ਭਾਰਤੀ ਮਸਾਲੇ ਨਿਰਮਾਤਾਵਾਂ ਐੱਮਡੀਐੱਚ ਅਤੇ ਐਵਰੈਸਟ ਦੇ ਉਤਪਾਦਾਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਂਗਕਾਂਗ ਨੇ ਕੈਂਸਰ ਪੈਦਾ ਕਰਨ ਵਾਲੇ ਕੀਟਨਾਸ਼ਕ ਦੇ ਉੱਚ ਪੱਧਰ ਇਨ੍ਹਾਂ ਕੰਪਨੀਆਂ ਦੇ ਮਸਾਲਿਆਂ ’ਚ ਹੋਣ ਦਾ ਦਾਅਵਾ ਕਰਨ ਬਾਅਦ ਕੁਝ ਉਤਪਾਦਾਂ ਦੀ ਵਿਕਰੀ ਨੂੰ ਰੋਕ ਦਿੱਤਾ ਹੈ। ਇਸ ਕਾਰਨ ਐੱਫਡੀਏ ਨੇ ਜਾਂਚ ਸ਼ੁਰੂ ਕੀਤੀ ਹੈ। ਸਿੰਗਾਪੁਰ ਨੇ ਵੀ ਐਵਰੈਸਟ ਸਪਾਈਸ ਮਿਕਸ ਨੂੰ ਵਾਪਸ ਬੁਲਾਉਣ ਦਾ ਆਦੇਸ਼ ਦਿੱਤਾ। ਦੂਜੇ ਪਾਸੇ ਐਵਰੈਸਟ ਨੇ ਕਿਹਾ ਹੈ ਕਿ ਇਸ ਦੇ ਮਸਾਲੇ ਖਪਤ ਲਈ ਸੁਰੱਖਿਅਤ ਹਨ। ਐੱਮਡੀਐੱਚ ਨੇ ਫਿਲਹਾਲ ਕੋਈ ਜਵਾਬ ਨਹੀਂ ਦਿੱਤਾ ਹੈ। ਭਾਰਤ ਸਰਕਾਰ ਨੇ ਵੀ ਇਨ੍ਹਾਂ ਕੰਪਨੀਆਂ ਦੇ ਮਸਾਲਿਆਂ ਬਾਰੇ ਜਾਂਚ ਸ਼ੁਰੂ ਕੀਤੀ ਹੈ।

Related posts

ਪੁੱਤਰ ਹੈ ਜਾਂ ਧੀ ਇਹ ਦੇਖਣ ਲਈ ਵਿਅਕਤੀ ਨੇ ਦਾਤਰੀ ਨਾਲ ਗਰਭਵਤੀ ਪਤਨੀ ਦਾ ਢਿੱਡ ਪਾੜਿਆ

Bunty

ਕੇਂਦਰ ਸਰਕਾਰ ਨੇ PFI ‘ਤੇ ਪੰਜ ਸਾਲਾਂ ਲਈ ਲਗਾਈ ਪਾਬੰਦੀ

Bunty

ਨੱਡਾ ਦਾ ਕਾਂਗਰਸ ਤੇ ਤਿੱਖਾ ਵਾਰ, ਕਿਹਾ- ਕਾਂਗਰਸ ਚਾਹੁੰਦੀ ਹੈ ਕਿ ਗਰੀਬ ਗਰੀਬ ਹੀ ਰਹੇ

Bunty