International

ਅਮਰੀਕਾ ਵੱਲੋਂ ਕਈ ਸ਼੍ਰੇਣੀਆਂ ਦੇ ਵੀਜ਼ੇ ਲਈ ਨਿੱਜੀ ਇੰਟਰਵਿਊ ਤੋਂ ਛੋਟ

ਯੂ ਐਸ ਏ।
ਵਾਸਿ਼ੰਗਟਨ – ਅਮਰੀਕਾ ਨੇ ਇਸ ਸਾਲ 31 ਦਸੰਬਰ ਤੱਕ ਭਾਰਤ ਵਿਚ ਆਪਣੇ ਦੂਤਾਵਾਸਾਂ ਵਿੱਚ ਵਿਦਿਆਰਥੀਆਂ ਅਤੇ ਕਾਮਿਆਂ ਸਮੇਤ ਬਹੁਤ ਸਾਰੀਆਂ ਸ਼੍ਰੇਣੀਆਂ ਦੇ ਵੀਜ਼ਾ ਬਿਨੈਕਾਰਾਂ ਨੂੰ ਇੰਟਰਵਿਊ ਲਈ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ ਦੀ ਸ਼ਰਤ ਵਿੱਚ ਢਿੱਲ ਦਿੱਤੀ ਹੈ। ਅਮਰੀਕਾ ਦੇ ਇਕ ਸੀਨੀਅਰ ਡਿਪਲੋਮੈਟ ਨੇ ਭਾਰਤੀ ਭਾਈਚਾਰੇ ਦੇ ਨੇਤਾਵਾਂ ਨੂੰ ਇਹ ਜਾਣਕਾਰੀ ਦਿੱਤੀ। ਜਿਨ੍ਹਾਂ ਬਿਨੈਕਾਰਾਂ ਨੂੰ ਛੋਟ ਦਿੱਤੀ ਗਈ ਹੈ, ਉਨ੍ਹਾਂ ਵਿੱਚ ਵਿਦਿਆਰਥੀ (F, M ਅਤੇ ਅਕਾਦਮਿਕ J ਵੀਜ਼ਾ), ਕੰਮਕਾਜ (H-1, H-2, H-3 ਅਤੇ ਵਿਅਕਤੀਗਤ L ਵੀਜ਼ਾ), ਸੱਭਿਆਚਾਰ ਅਤੇ ਬੇਮਿਸਾਲ ਯੋਗਤਾ ਵਾਲੇ ਲੋਕ (O, P ਅਤੇ Q ਵੀਜ਼ਾ) ਸ਼ਾਮਲ ਹਨ।
ਦੱਖਣੀ ਏਸ਼ੀਆਈ ਭਾਈਚਾਰੇ ਦੇ ਨੇਤਾ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਏਸ਼ੀਆਈ ਅਮਰੀਕੀਆਂ ਲਈ ਸਲਾਹਕਾਰ ਅਜੈ ਜੈਨ ਭੂਟੋਰੀਆ ਨੇ ਦੱਖਣੀ ਮੱਧ ਏਸ਼ੀਆ ਦੇ ਸਹਾਇਕ ਵਿਦੇਸ਼ ਮੰਤਰੀ ਡੋਨਲ ਲੂ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਵੀਜ਼ਾ ਬਿਨੈਕਾਰਾਂ ਨੂੰ ਇਸ ਸਹਾਇਤਾ ਦੀ ਬਹੁਤ ਲੋੜ ਹੈ। ਇਹ ਸਾਡੇ ਦੋਸਤਾਂ ਅਤੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਲਈ ਬਹੁਤ ਮਦਦਗਾਰ ਹੋਵੇਗਾ ਅਤੇ ਉਨ੍ਹਾਂ ਦੀਆਂ ਬਹੁਤ ਸਾਰੀਆਂ ਚਿੰਤਾਵਾਂ ਅਤੇ ਅਸੁਵਿਧਾਵਾਂ ਦੂਰ ਹੋ ਜਾਣਗੀਆਂ।

Related posts

ਮਰੀ ਹਾਦਸੇ ’ਤੇ ਗ਼ੈਰ-ਸੰਵੇਦਨਸ਼ੀਲ ਬਿਆਨ ਲਈ ਇਮਰਾਨ ਖ਼ਾਨ ਦੀ ਸਖ਼ਤ ਆਲੋਚਨਾ

Bunty

ਅਮਰੀਕਾ ਦੇ ਐੱਚ-1ਬੀ ਵੀਜ਼ਾ ਦੀ ਰਜਿਸਟ੍ਰੇਸ਼ਨ ਇਕ ਮਾਰਚ ਤੋਂ

admin

ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਸਮਾਰੋਹ ‘ਚ ਸ਼ਾਮਲ ਹੋਵੇਗੀ ਅਮਰੀਕੀ ਗਾਇਕਾ ਮਿਲਬੇਨ

Bunty