ਵਾਸ਼ਿੰਗਟਨ – ਅਮਰੀਕਾ ਦੇ ਇਕ ਸੰਘੀ ਜੱਜ ਨੇ 2020 ਦੇ ਚੋਣ ਨਤੀਜਿਆਂ ਨੂੰ ਪਲਟਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮਾਰਚ ਵਿਚ ਸ਼ੁਰੂ ਹੋਣ ਵਾਲੇ ਮੁਕੱਦਮੇ ਦੀ ਸੁਣਵਾਈ ਨੂੰ ਰਸਮੀ ਤੌਰ ‘’ਤੇ ਮੁਲਤਵੀ ਕਰ ਦਿੱਤਾ ਹੈ।ਅਮਰੀਕੀ ਜ਼ਿਲ੍ਹਾ ਜੱਜ ਤਾਨਿਆ ਚੁਟਕਨ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ 4 ਮਾਰਚ ਨੂੰ ਮੁਲਤਵੀ ਕਰ ਦਿੱਤੀ ਪਰ ਇਸ ਲਈ ਅਜੇ ਕੋਈ ਨਵੀਂ ਤਾਰੀਖ਼ ਨਹੀਂ ਦਿੱਤੀ ਗਈ ਹੈ। ਇਕ ਸੰਘੀ ਅਪੀਲ ਅਦਾਲਤ ਨੇ ਅਜੇ ਤੱਕ ਟਰੰਪ ਦੁਆਰਾ ਇਕ ਪੈਂਡਿੰਗ ਅਪੀਲ ‘’ਤੇ ਫ਼ੈਸਲਾ ਨਹੀਂ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ‘ਤੇ ਬਣੇ ਰਹਿੰਦੇ ਹੋਏ ਚੁੱਕੇ ਗਏ ਕਦਮਾਂ ਲਈ ਮੁਕੱਦਮੇ ਲਈ ਛੋਟ ਹੈ।