Punjab

ਅਮਰ ਪ੍ਰੀਤ ਸਿੰਘ ਦਿਓਲ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਅਮਰ ਪ੍ਰੀਤ ਸਿੰਘ ਦਿਓਲ ਨੇ ਪੰਜਾਬ ਦਾ ਅਗਲਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਸੀਨੀਅਰ ਐਡਵੋਕੇਟ ਅਮਰ ਪ੍ਰੀਤ ਸਿੰਘ ਦਿਓਲ ਨੂੰ ਨਿਯੁਕਤ ਕੀਤੇ ਜਾਣ ਦੀ ਸਿਫਾਰਸ਼ ਕੀਤੀ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 2017 ਵਿਚ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਸੀ ਤਾਂ ਵੀ ਏਪੀਐੱਸ ਦਿਓਲ ਦਾ ਨਾਂ ਚਰਚਾ ਵਿਚ ਸੀ। ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਤੇ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਅਤੁਲ ਨੰਦਾ ਨੂੰ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਸੀ। ਕੈਪਟਨ ਵੱਲੋਂ ਅਸਤੀਫ਼ਾ ਦੇਣ ਪਿੱਛੋਂ ਨੰਦਾ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ। ਇਸ ਕਾਰਨ 19 ਸਤੰਬਰ ਤੋਂ ਇਹ ਅਹੁਦਾ ਖਾਲੀ ਸੀ। ਉਦੋਂ ਤੋਂ ਲੈ ਕੇ ਪਿਛਲੇ ਪੰਜ ਦਿਨਾਂ ਵਿਚ ਇਸ ਅਹੁਦੇ ਲਈ ਕਈ ਨਾਂ ਸਾਹਮਣੇ ਆਉਂਦੇ ਰਹੇ। ਕਰੀਬ ਦਸ ਨਾਵਾਂ ’ਤੇ ਚਰਚਾ ਚੱਲੀ ਤੇ ਆਖ਼ਰਕਾਰ ਸ਼ਨਿਚਰਵਾਰ ਨੂੰ ਸੀਨੀਅਰ ਐਡਵੋਕੇਟ ਏਪੀਐੱਸ ਦਿਓਲ ਨੂੰ ਇਸ ਅਹੁਦੇ ’ਤੇ ਨਿਯੁਕਤ ਕੀਤੇ ਜਾਣ ਦੀ ਸਿਫਾਰਸ਼ ਕਰ ਦਿੱਤੀ ਗਈ। ਦਿਓਲ, ਸਰਕਾਰ ਦੇ ਖਿਲਾਫ ਕਈ ਵੱਡੇ ਕੇਸਾਂ ਦੀ ਪੈਰਵੀ ਕਰ ਰਹੇ ਹਨ, ਉਨ੍ਹਾਂ ਵਿਚ ਬੇਅਦਬੀ ਮਾਮਲੇ ’ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੇ ਪਰਮਰਾਜ ਉਮਰਾਨੰਗਲ ਦਾ ਕੇਸ ਵੀ ਸ਼ਾਮਲ ਹੈ। ਸੈਣੀ ਦੇ ਖਿਲਾਫ਼ ਭਾਵੇਂ ਆਮਦਨ ਤੋਂ ਜ਼ਿਆਦਾ ਜਾਇਦਾਦ ਦਾ ਮਾਮਲਾ ਹੋਵੇ ਜਾਂ ਸੈਣੀ ਤੇ ਉਮਰਾਨੰਗਲ ਦੇ ਖਿਲਾਫ਼ ਬੇਅਦਬੀ ਮਾਮਲੇ ਵਿਚ ਹੋਏ ਗੋਲੀਕਾਂਡ ਹੈ, ਉਨ੍ਹਾਂ ਖਿਲਾਫ਼ ਚੱਲ ਰਹੇ ਕੇਸਾਂ ’ਚ ਦਿਓਲ ਹੀ ਉਨ੍ਹਾਂ ਦੀ ਪੈਰਵੀ ਕਰ ਰਹੇ ਹਨ।

Related posts

ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ !

admin

ਮਨੀਸ਼ ਤਿਵਾੜੀ ਦਾ ਰਾਵਤ ਤੇ ਸਿੱਧੂ ‘ਤੇ ਨਿਸ਼ਾਨਾ, 40 ਸਾਲਾਂ ‘ਚ ਅਜਿਹੀ ਅਰਾਜਕਤਾ ਨਹੀਂ ਦੇਖੀ

Bunty

ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀ

Bunty