ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਨੇ ਮੰਗਲਵਾਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੇ ਐਲਾਨ ਦੇ ਮੱਦੇਨਜ਼ਰ ਉਨ੍ਹਾਂ ਨੂੰ ਵਧਾਈ ਦਿੱਤੀ। ਸ਼ਾਹ ਨੇ ’ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਅਡਵਾਨੀ ਨੇ ਦੇਸ਼ ਦੀ ਸੱਭਿਆਚਾਰਕ ਵਿਰਾਸਤ, ਰਾਜਨੀਤੀ ਅਤੇ ਤਰੱਕੀ ਵਿਚ ਅਮੁੱਲ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ,”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਡਵਾਨੀ ਜੀ ਨੂੰ ਭਾਰਤ ਰਤਨ ਦੇਣ ਦਾ ਫ਼ੈਸਲਾ ਕਰਕੇ ਉਨ੍ਹਾਂ ਦੇ ਅਣਥੱਕ ਸੰਘਰਸ਼ਾਂ ਅਤੇ ਯੋਗਦਾਨ ਨੂੰ ਸਨਮਾਨਿਤ ਕਰਨ ਦਾ ਕੰਮ ਕੀਤਾ ਹੈ। ਅਡਵਾਨੀ ਜੀ ਨੂੰ ਭਾਰਤ ਰਤਨ ਮਿਲਣ ਦੇ ਐਲਾਨ ਤੋਂ ਬਾਅਦ ਅੱਜ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।’’
ਉਨ੍ਹਾਂ ਕਿਹਾ,“ਅਡਵਾਨੀ ਜੀ ਨੇ ਦੇਸ਼ ਦੀ ਸੱਭਿਆਚਾਰਕ ਵਿਰਾਸਤ, ਰਾਜਨੀਤੀ ਅਤੇ ਤਰੱਕੀ ਵਿਚ ਅਮੁੱਲ ਯੋਗਦਾਨ ਪਾਇਆ ਹੈ। ਉਨ੍ਹਾਂ ਵੱਲੋਂ ਕੀਤਾ ਗਿਆ ਕੰਮ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।