India

ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਮਾਮਲੇ ’ਚ ਰਾਹੁਲ ਗਾਂਧੀ ਦੀ ਸੁਣਵਾਈ ਮੁਲਤਵੀ

ਨਵੀਂ ਦਿੱਲੀ –  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ’ਚ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਸੀਨੀਅਰ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਮੰਗਲਵਾਰ ਨੂੰ ਸੰਸਦ ਮੈਂਬਰ/ਵਿਧਾਇਕ ਅਦਾਲਤ ’ਚ ਸੁਣਵਾਈ ਹੋਣੀ ਸੀ। ਪਰ ਜੱਜ ਦੇ ਛੁੱਟੀ ’ਤੇ ਹੋਣ ਕਾਰਨ ਅਤੇ ਜੇਠ ਮਹੀਨੇ ਦਾ ਆਖਰੀ ਮੰਗਲਵਾਰ ਹੋਣ ਕਾਰਨ ਵਕੀਲਾਂ ਨੇ ਇਸ ਮਾਮਲੇ ਦੀ ਸੁਣਵਾਈ ਟਾਲ ਦਿੱਤੀ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਇਹ ਮਾਮਲਾ ਸੁਲਤਾਨਪੁਰ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ’ਚ ਚੱਲ ਰਿਹਾ ਹੈ, ਜਿਸ ’ਚ ਰਾਹੁਲ ਗਾਂਧੀ ਜ਼ਮਾਨਤ ’ਤੇ ਬਾਹਰ ਹਨ।ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁਦਈ ਧਿਰ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਹੁਣ ਅਗਲੀ ਸੁਣਵਾਈ 26 ਜੂਨ ਨੂੰ ਹੋਵੇਗੀ। ਬੀਤੀ 7 ਜੂਨ ਨੂੰ ਸਬੰਧਤ ਅਦਾਲਤ ਦੇ ਜੱਜ ਸ਼ੁਭਮ ਵਰਮਾ ਨੇ ਇਸ ਮਾਮਲੇ ਦੀ ਸੁਣਵਾਈ ਲਈ 18 ਜੂਨ ਦੀ ਤਰੀਖ਼ ਤੈਅ ਕੀਤੀ ਸੀ। ਮਾਣਹਾਨੀ ਦੇ ਇਸ ਕੇਸ ਵਿੱਚ ਰਾਹੁਲ ਗਾਂਧੀ 20 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ।

Related posts

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

admin

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

admin