India

ਅਰਵਿੰਦ ਕੇਜਰੀਵਾਲ ਦੀ ਕਾਰ ਉਪਰ ਹਮਲਾ

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਾਰ ਉਪਰਕਥਿਤ ਇੱਟਾਂ- ਰੋੜਿਆਂ ਨਾਲ ਹਮਲਾ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਅਗਾਮੀ ਅਸੈਂਬਲੀ ਚੋਣਾਂ ਵਿਚ ਹਾਰ ਦੇ ਡਰ ਕਰਕੇ ਕੇਜਰੀਵਾਲ ਦੀ ਜਾਨ ਲੈਣ ਲਈ ਸਾਜ਼ਿਸ਼ ਘੜੀ ਜਾ ਰਹੀ ਹੈ।

‘ਆਪ’ ਨੇ ਕੇਜਰੀਵਾਲ ’ਤੇ ਇਸ ਕਥਿਤ ਹਮਲੇ ਸਬੰਧੀ ਐਕਸ ਉੱਤੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ। ਸਾਲ 2013 ਤੋਂ ਦਿੱਲੀ ਦੀ ਸੱਤਾ ਉੱਤੇ ਕਾਬਜ਼ ‘ਆਪ’ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਆਪਣੀ ਹਾਰ ਨੂੰ ਦੇਖਦਿਆਂ ਭਾਜਪਾ ਇੰਨੀ ਘਬਰਾ ਗਈ ਹੈ ਕਿ ਉਹ ਕੇਜਰੀਵਾਲ ਦੀ ਜਾਨ ਲੈਣ ਲਈ ਅਜਿਹੇ ਹਮਲਿਆਂ ਦਾ ਸਹਾਰਾ ਲੈਣ ਲੱਗੀ ਹੈ। ਕੀ ਭਾਜਪਾ ਕੇਜਰੀਵਾਲ ਦੀ ਹੱਤਿਆ ਕਰਕੇ ਦਿੱਲੀ ਦੇ ਲੋਕਾਂ ਲਈ ਕੀਤੇ ਕੰਮਾਂ ਦਾ ਬਦਲਾ ਲੈਣਾ ਚਾਹੁੰਦੀ ਹੈ?’’ ਮੁੱਢਲੀਆਂ ਰਿਪੋਰਟਾਂ ਮੁਤਾਬਕ ਕੇਜਰੀਵਾਲ ’ਤੇ ਕਥਿਤ ਹਮਲਾ ਉਨ੍ਹਾਂ ਦੇ ਆਪਣੇ ਨਵੀਂ ਦਿੱਲੀ ਹਲਕੇ ਵਿਚ ਹੋਇਆ।

ਉਧਰ ਭਾਜਪਾ ਨੇ ਇਨ੍ਹਾਂ ਦੋਸ਼ਾਂ ਲਈ ਪਲਟਵਾਰ ਕਰਦਿਆਂ ਦਾਅਵਾ ਕੀਤਾ ਕਿ ਕੇਜਰੀਵਾਲ ਦੀ ਕਾਰ ਨੇ ਦੋ ਨੌਜਵਾਨਾਂ ਨੂੰ ਟੱਕਰ ਮਾਰੀ, ਜੋ ਆਪ ਸੁਪਰੀਮੋ ਨੂੰ ਦਿੱਲੀ ਦੇ ਵਿਕਾਸ ਬਾਰੇ ਸਵਾਲ ਪੁੱਛ ਰਹੇ ਸਨ। ਨਵੀਂ ਦਿੱਲੀ ਅਸੈਂਬਲੀ ਹਲਕੇ ਤੋਂ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਨੇ ਕਿਹਾ ਕਿ ਕੇਜਰੀਵਾਲ ਦੀ ਕਾਰ ਨੇ ਦੋ ਨੌਜਵਾਨਾਂ, ਜੋ ਉਨ੍ਹਾਂ ਨੂੰ ਦਿੱਲੀ ਦੇ ਵਿਕਾਸ ਬਾਰੇ ਸਵਾਲ ਪੁੱਛ ਰਹੇ ਸਨ, ਨੂੰ ਟੱਕਰ ਮਾਰੀ ਸੀ। ਵਰਮਾ ਨੇ ਕਿਹਾ ਕਿ ਸਾਹਮਣੇ ਹਾਰ ਦੇਖ ਕੇ ਉਹ ਲੋਕਾਂ ਦੀ ਜਾਨ ਦੀ ਕੀਮਤ ਭੁੱਲ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਦਿੱਲੀ ਵਿੱਚ ਹੋਏ ਕਥਿਤ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ‘ਐਕਸ’ ’ਤੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਹੁੰਦੀ ਦੇਖ ਕੇ ਭਾਜਪਾ ਬੁਖਲਾ ਗਈ ਹੈ ਅਤੇ ਉਹ ਚੋਣ ਪ੍ਰਚਾਰ ਦੌਰਾਨ ਅਜਿਹੇ ਹਮਲੇ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਮਲੇ ‘ਆਪ’ ਦੇ ਜੋਸ਼ ਅਤੇ ਹੌਸਲੇ ਨੂੰ ਨਹੀਂ ਰੋਕ ਸਕਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਭਾਜਪਾ ਨੂੰ ਇਸ ਦਾ ਜਵਾਬ ਦੇਣਗੇ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin