Punjab

ਅਰਵਿੰਦ ਕੇਜਰੀਵਾਲ ਪਹਿਲੇ ਪੰਜਾਬ ਦੇ ਲੋਕਾਂ ਨੂੰ ਕੀਤੇ ਵਾਅਦੇ ਕਦੇ ਪੂਰੇ ਕਰਨ ਫਿਰ ਹਿਮਾਚਲ ਜਾ ਕੇ ਕਰਨ ਵਾਅਦੇ – ਬਿਕਰਮ ਮਜੀਠੀਆ

ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ।

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪਵਿੱਤਰ ਗੁਰਬਾਣੀ ਦਾ ਸਰਵਣ ਕੀਤਾ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਗੁਰੂ ਚਰਨਾਂ ‘ਚ ਨਤਮਸਤਕ ਹੋਣ ਪਹੁੰਚੇ ਹਨ ਕਿਉਂਕਿ ਵਾਹਿਗੁਰੂ ਦੀ ਕਿਰਪਾ ਦੇ ਨਾਲ ਹੀ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹ‍ਾ ਇਕ ਨਿਮਾਣੇ ਸਿੱਖ ਵਜੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪੁੱਜਾ ਹਾਂ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਪੰਜਾਬ ਸਰਕਾਰ ਦਾ ਕੰਮ ਹੈ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਤਰਨਤਾਰਨ ਜਾਂ ਅੰਮ੍ਰਿਤਸਰ ਦੇ ਵਿੱਚ ਚਰਚ ਦੇ ਵਿਚ ਵਾਪਰੀਆਂ ਘਟਨਾਵਾਂ ਦੀ ਉਹ ਨਿੰਦਾ ਕਰਦੇ ਹਨ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਰਖਾਇਆ ਗਿਆ ਸੀ ਤਾਂ ਉਦੋਂ ਸਾਈਂ ਮੀਆਂ ਮੀਰ ਜੀ ਕੋਲੋਂ ਨੀਂਹ ਪੱਥਰ ਰਖਵਾਇਆ ਗਿਆ ਸੀ ਤਾਂ ਉਹ ਇੱਕ ਦੂਸਰੇ ਧਰਮ ਦੀ ਰਿਸਪੈਕਟ ਗੁਰੂ ਸਹਿਬਾਨਾਂ ਵੱਲੋਂ ਕੀਤੀ ਗਈ ਸੀ ਅਤੇ ਉਹ ਆਦਰ ਸਤਿਕਾਰ ਹਮੇਸ਼ਾ ਬਹਾਲ ਰਹਿਣਾ ਚਾਹੀਦਾ ਹੈ
ਇਸ ਦੇ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਤਿੰਨ ਚਾਰ ਮਹੀਨਿਆਂ ਦੇ ਵਿੱਚ ਪੰਜਾਬ ਵਿੱਚ ਡੀਜੀਪੀ ਲਗਾਤਾਰ ਬਦਲਣਾ ਹੀ ਪੰਜਾਬ ਇਹ ਮੰਨਦੀ ਹੈ ਕਿ ਪੰਜਾਬ ਦੇ ਵਿੱਚ ਲਾਈਨ ਆਰਡਰ ਦੀ ਸਥਿਤੀ ਠੀਕ ਨਹੀਂ ਹੈ ਉਨ੍ਹਾਂ ਕਿਹਾ ਕਿ ਡੀਜੀਪੀ ਦੀ ਚੋਣ ਵੀ ਪੰਜਾਬ ਸਰਕਾਰ ਕਰ ਰਹੀ ਹੈ ਅਤੇ ਸਿੱਧੇ ਤੌਰ ਤੇ ਪੰਜਾਬ ਸਰਕਾਰ ਦਾ ਇਹ ਫੇਲੀਅਰ ਹੈ ਇਸ ਦੇ ਨਾਲ ਹੀ ਬੋਲਦੇ ਉਨ੍ਹਾਂ ਨੇ ਕਿਹਾ ਕਿ ਜੋ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ ਉਹ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਲਾਇਕੀ ਕਰਕੇ ਹੋਇਆ ਕਿਉਂਕਿ ਸਕਿਉਰਿਟੀ ਵਾਪਸ ਕਰਨ ਤੋਂ ਬਾਅਦ ਉਸ ਦੇ ਇਸ਼ਤਿਹਾਰ ਛਾਪੇ
ਇਸ ਦੇ ਨਾਲ ਹੀ ਬੋਲਦੇ ਉਨ੍ਹਾਂ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿੱਚ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਅਰਵਿੰਦ ਕੇਜਰੀਵਾਲ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਫਿਰ ਕਿਸੇ ਹੋਰ ਸੂਬੇ ਵਿੱਚ ਜਾ ਕੇ ਆਪਣੇ ਵਾਅਦੇ ਕਰਨ ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਆਪ ਸਰਕਾਰ ਵੱਲੋਂ ਹੁਣ ਬੇਰੁਜ਼ਗਾਰਾਂ ਤੇ ਉੱਪਰ ਅੰਨ੍ਹੇਵਾਹ ਲਾਠੀਆਂ ਚਲਾਈਆਂ ਜਾ ਰਹੀਆਂ ਹਨ ਇਸ ਨਾਲ ਇਹ ਲਗਦਾ ਹੈ ਕਿ ਬੇਰੁਜ਼ਗਾਰਾਂ ਦਾ ਸਰੀਰ ਲਾਠੀਆਂ ਖਾਣ ਨਾਲ ਪੱਕਾ ਹੋ ਜਾਵੇਗਾ ਲੇਕਿਨ ਉਨ੍ਹਾਂ ਨੂੰ ਪੱਕੀਆਂ ਨੌਕਰੀਆਂ ਨਹੀਂ ਮਿਲਣਗੀਆਂ

Related posts

ਮਸਜਿਦ, ਗੁਰਦੁਆਰਾ ਸਾਹਿਬ ਢਾਹੇ ਜਾਣ ਦੀ ਟਿੱਪਣੀ ‘ਤੇ  ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

Bunty

ਜੈਸ਼ੰਕਰ ਵਲੋਂ ਕਤਰ ਦੇ ਵਿਦੇਸ਼ ਮੰਤਰੀ ਨਾਲ ਅਫਗਾਨਿਸਤਾਨ ਮੁੱਦੇ ‘ਤੇ ਗੱਲਬਾਤ

admin

ਆਖਿਰ ਕਿਉਂ ਝੁਕੀ ਕਾਂਗਰਸ ਨਵਜੋਤ ਸਿੱਧੂ ਅੱਗੇ

Bunty