India

ਅਰਵਿੰਦ ਕੇਜਰੀਵਾਲ ਵਲੋਂ 22 ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੁਲਾਕਾਤ !

ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੱਤਾ ਤੋਂ ਬਾਹਰ ਹੋਣ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇੱਥੇ ਫਿਰੋਜ਼ਸ਼ਾਹ ਰੋਡ ਸਥਿਤ ਆਪਣੇ ਨਿਵਾਸ ਸਥਾਨ ‘ਤੇ ‘ਆਪ’ ਦੇ 22 ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਵੇਂ ਵਿਧਾਇਕਾਂ ਨੂੰ ਲੋਕਾਂ ਲਈ ਕੰਮ ਕਰਨ ਲਈ ਕਿਹਾ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਹੁਦਾ ਛੱਡ ਰਹੀ ਮੁੱਖ ਮੰਤਰੀ ਆਤਿਸ਼ੀ ਜੋ ਭਾਜਪਾ ਦੇ ਤੂਫਾਨ ਦਾ ਸਾਹਮਣਾ ਕਰਦਿਆਂ ਜਿੱਤ ਦਰਜ ਕਰਨ ਵਾਲੇ 22 ‘ਆਪ’ ਆਗੂਆਂ ਵਿੱਚੋਂ ਇੱਕ ਹਨ, ਨੇ ਕਿਹਾ ਕਿ ਪਾਰਟੀ ਇੱਕ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਇਹ ਯਕੀਨੀ ਬਣਾਏਗੀ ਕਿ ਭਗਵਾ ਪਾਰਟੀ ਆਪਣੇ ਵਾਅਦੇ ਪੂਰੇ ਕਰੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, ‘‘ਆਪ’ ਇੱਕ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਯਕੀਨੀ ਬਣਾਏਗੀ ਕਿ ਭਾਜਪਾ 8 ਮਾਰਚ ਤੱਕ ਔਰਤਾਂ ਨੂੰ 2,500 ਰੁਪਏ ਪ੍ਰਤੀ ਮਹੀਨਾ ਅਦਾ ਕਰੇ ਜਿਵੇਂ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ, 300 ਯੂਨਿਟ ਮੁਫ਼ਤ ਬਿਜਲੀ ਦੇਵੇ ਅਤੇ ਲੋਕਾਂ ਲਈ ਹੋਰ ਸਹੂਲਤਾਂ ਜਾਰੀ ਰੱਖੇ। ਆਤਿਸ਼ੀ ਨੇ ਕਿਹਾ ਕਿ ਵਿਧਾਇਕ ਇਹ ਯਕੀਨੀ ਬਣਾਉਣਗੇ ਕਿ ਭਾਜਪਾ ਪਿਛਲੇ 10 ਸਾਲਾਂ ਵਿੱਚ ‘ਆਪ’ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਮੁਫਤ ਸੇਵਾਵਾਂ ਅਤੇ ਸਹੂਲਤਾਂ ਨੂੰ ਬੰਦ ਨਾ ਕਰੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ‘ਆਪ’ ਦੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਵਿਰੋਧੀ ਧਿਰ ਦੇ ਨੇਤਾ ਨੂੰ ਨਾਮਜ਼ਦ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੀਆਂ 5 ਫਰਵਰੀ ਨੂੰ ਹੋਈਆਂ ਚੋਣਾਂ ਵਿਚ ਭਾਜਪਾ ਨੇ 70 ਵਿਧਾਨ ਸਭਾ ਸੀਟਾਂ ਵਿੱਚੋਂ 48 ਜਿੱਤੀਆਂ ਹਨ। ਇਸ ਤਰ੍ਹਾਂ ਪਾਰਟੀ ਨੇ 26 ਸਾਲਾਂ ਤੋਂ ਵੱਧ ਸਮੇਂ ਬਾਅਦ ਦਿੱਲੀ ਵਿੱਚ ਸੱਤਾ ਵਿੱਚ ਵਾਪਸੀ ਕੀਤੀ ਅਤੇ ਇੱਕ ਦਹਾਕੇ ਤੋਂ ਜਾਰੀ ‘ਆਪ’ ਦੀ ਸਰਕਾਰ ਨੂੰ ਉਖਾੜ ਦਿੱਤਾ।

Related posts

ਬਦਲਦੇ ਸਮੇਂ ਵਿੱਚ ਰੰਗ ਬਦਲਣ ਦੀ ਹੋਲੀ !

admin

ਹੁਣ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਯਤਨ ਸ਼ੁਰੂ !

admin

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਐਫਆਈਆਰ ਦਰਜ ਕਰਨ ਦੀ ਮਨਜ਼ੂਰੀ

admin