India

ਅਰੁਣਾਚਲ ’ਚ ਬੱਦਲ ਫਟਣ ਤੇ ਜ਼ਮੀਨ ਖਿਸਕਣ ਕਾਰਨ ਹੜ੍ਹ ਵਰਗੇ ਹਾਲਾਤ

ਈਟਾਨਗਰ – ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਵਿਚ ਅੱਜ ਸਵੇਰੇ ਬੱਦਲ ਫਟਣ ਤੋਂ ਬਾਅਦ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕਈ ਥਾਵਾਂ ’ਤੇ ਜ਼ਮੀਨ ਖਿਸਕ ਗਈ ਹੈ ਤੇ ਲੋਕਾਂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ-415 ’ਤੇ ਪਾਣੀ ਭਰਨ ਕਾਰਨ ਕਈ ਵਾਹਨ ਫਸ ਗਏ ਹਨ। ਮੌਸਮ ਵਿਭਾਗ ਨੇ ਅੱਜ ਮੱਧ ਪ੍ਰਦੇਸ਼ ਸਣੇ 11 ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੱਧ ਪ੍ਰਦੇਸ਼ ਤੋਂ ਇਲਾਵਾ ਗੋਆ, ਕਰਨਾਟਕ, ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤਿ੍ਰਪੁਰਾ ਅਤੇ ਪੱਛਮੀ ਬੰਗਾਲ ਸ਼ਾਮਲ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ ਆਸਾਮ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਮੀਂਹ ਪੈ ਰਿਹਾ ਹੈ। ਸਰਕਾਰੀ ਅਧਿਕਾਰੀਆਂ ਨੇ 22 ਜੂਨ ਨੂੰ ਕਿਹਾ ਸੀ ਕਿ 19 ਜ਼ਿਲ੍ਹਿਆਂ ਵਿੱਚ ਕਰੀਬ 4 ਲੱਖ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇਸ ਸਾਲ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 37 ਤੱਕ ਪਹੁੰਚ ਗਈ ਹੈ। ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ 100 ਰਾਹਤ ਕੈਂਪ ਬਣਾਏ ਹਨ।

Related posts

ਪੀਆਈਓ ਕਾਰਡ ਵਾਲੇ ਹੁਣ ਓਸੀਆਈ ਕਾਰਡ ਲਈ ਅਪਲਾਈ ਕਰਨ !

admin

ਸੁਪਰੀਮ ਕੋਰਟ ਵੱਲੋਂ ‘ਚ ਸੜਕਾਂ ਦੀ ਸੁਰੱਖਿਆ ਯਕੀਨੀ ਬਨਾਉਣ ਦੇ ਨਿਰਦੇਸ਼

admin

ਊਧਮਪੁਰ ਸੜਕ ਹਾਦਸੇ ‘ਚ 20 ਮੌਤਾਂ : ਬੱਸ ਦੇ 100 ਫੁੱਟ ਹੇਠਾਂ ਖੱਡ ‘ਚ ਡਿੱਗ ਗਈ

admin