Punjab

ਅਲੂਮਨੀ ਕਿਸੇ ਅਦਾਰੇ ਦਾ ਬਹੁਮੁੱਲਾ ਖਜਾਨਾ ਹੁੰਦੇ ਹਨ: ਪ੍ਰੋ: ਸੁਪਨਿੰਦਰਜੀਤ ਕੌਰ

ਖ਼ਾਲਸਾ ਕਾਲਜ ਵਿਖੇ ਕਰਵਾਈ ਗਈ ਐਲੂਮਨੀ ਮੀਟ ਦੌਰਾਨ ਪ੍ਰੋ: ਸੁਪਨਿੰਦਰਜੀਤ ਕੌਰ, ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਸਿੰਘ, ਡਾ. ਮਮਤਾ ਮਹਿੰਦਰੂ, ਡਾ. ਜਸਵਿੰਦਰ ਕੌਰ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਸੌਰਵ ਮੇਘ ਸਾਬਕਾ ਵਿਦਿਆਰਥੀਆਂ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਅੰਗ੍ਰਜੀ ਵਿਭਾਗ ਵੱਲੋਂ ਅਲੂਮਨੀ ਮੀਟ ਕਰਵਾਈ ਗਈ। ਜਿਸ ’ਚ ਮੁੱਖ ਮਹਿਮਾਨ ਵਜੋਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲਂੋ ਸ਼ਿਰਕਤ ਕੀਤੀ।

ਇਸ ਮੌਕੇ ਡਾ. ਕਾਹਲੋਂ ਨੇ ਕਿਹਾ ਕਿ ਜ਼ਿੰਦਗੀ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਨਾਲ ਨਜਿੱਠਣ ਲਈ ਵਿੱਦਿਅਕ ਅਦਾਰਿਆਂ ’ਚੋਂ ਪ੍ਰਾਪਤ ਕੀਤੀਆ ਕਦਰਾਂ-ਕੀਮਤਾਂ ਅਤੇ ਕੋਸ਼ਲ ਤੇ ਜਾਣਕਾਰੀ ਬੇਹੱਦ ਮਦਦਗਾਰ ਸਾਬਿਤ ਹੁੰਦੀਆਂ ਹਨ। ਇਸ ਮੌਕੇ ਵਿਭਾਗ ਮੁੱਖੀ ਪ੍ਰੋ: ਸੁਪਨਿੰਦਰਜੀਤ ਕੌਰ ਨੇ ਪ੍ਰਿੰ: ਡਾ. ਕਾਹਲੋਂ ਅਤੇ ਆਏ ਹੋਏ ਹੋਰਨਾਂ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਲੂਮਨੀ ਕਿਸੇ ਅਦਾਰੇ ਦਾ ਬਹੁਮੁੱਲਾ ਖਜਾਨਾ ਹੁੰਦੇ ਹਨ ਅਤੇ ਅਦਾਰੇ ਦੇ ਬ੍ਰਾਂਡ ਐਮਬਸਡਰ ਵਜੋਂ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਪੁੱਜੇ ਸਾਬਕਾ ਵਿਦਿਆਰਥੀਆਂ ਨੇ ਭਾਵੁਕ ਹੁੰਦੇ ਹੋਏ ਆਪਣੀਆਂ ਯਾਦਾਂ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ। ਉਨ੍ਹਾਂ ਪ੍ਰਾਪਤ ਕੀਤੇ ਮੁਕਾਮਾਂ ’ਤੇ ਪਹੁੰਚਣ ਲਈ ਆਪਣੇ ਅਧਿਆਪਕਾਂ ਅਤੇ ਕਾਲਜ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਪ੍ਰੋ: ਵਿਜੈ ਬਰਨਾਡ ਨੇ ਸਾਬਕਾ ਵਿਦਿਆਰਥੀਆਂ ਦੀ ਜਾਣ ਪਹਿਚਾਣ ਕਰਵਾਉਂਦਿਆਂ ਮੰਚ ਦਾ ਸੰਚਾਲਣ ਬਾਖੂਬੀ ਨਿਭਾਇਆ। ਉਪਰੰਤ ਪ੍ਰੋ: ਪੂਜਾ ਕਾਲੀਆ ਨੇ ਧੰਨਵਾਦ ਦਾ ਮਤਾ ਪੇਸ਼  ਕਰਦਿਆਂ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਸਿੰਘ, ਡਾ. ਮਮਤਾ ਮਹਿੰਦਰੂ, ਡਾ. ਜਸਵਿੰਦਰ ਕੌਰ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਸੌਰਵ ਮੇਘ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਐਮ. ਪੀ. ਮਸੀਹ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ: ਮੇਘਨਾ ਰਾਜਪੂਤ, ਡਾ. ਅਕੀਦਤਪ੍ਰੀਤ ਕੌਰ, ਪ੍ਰੋ: ਵਿਮਲਜੀਤ ਕੌਰ, ਪ੍ਰੋ: ਅਭਿਸ਼ੇਕ ਠਾਕੁਰ, ਪ੍ਰੋ: ਮਹਿਕਦੀਪ ਕੌਰ, ਪ੍ਰੋ: ਰਨਵੀਰ ਸਿੰਘ, ਪ੍ਰੋ: ਅਮਨਪ੍ਰੀਤ ਕੌਰ, ਪ੍ਰੋ: ਮੋਨਿਕਾ ਅਤੇ ਹੋਰ ਅਧਿਆਪਕ ਹਾਜ਼ਰ ਸਨ।

Related posts

ਸੰਯੁਕਤ ਕਿਸਾਨ ਮੋਰਚਾ ਵਲੋਂ 28 ਨੂੰ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਧਰਨੇ ਦੇਣ ਦਾ ਐਲਾਨ

admin

ਐਮ ਪੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ 4 ਦਿਨ ਦਾ ਪੁਲਿਸ ਰਿਮਾਂਡ

admin

ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ 28ਵਾਂ ਕਲਾ ਕਿਤਾਬ ਮੇਲਾ ਅੱਜ ਤੋਂ

admin