PunjabReligion

ਅਸਾਮ ਤੋ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ।

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਾਤਾ ਬੰਦੀ ਛੋੜ ਪਿੱਪਲੀਆ ਰਾਓ ਇੰਦੌਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਇਮਲੀ ਸਾਹਿਬ ਪਾਤਸ਼ਾਹੀ ਪਹਿਲੀ ਇੰਦੌਰ ਐਮ.ਪੀ. ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਭਲਾਈਪੁਰ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਰਾਮ ਸਿੰਘ ਮੁੰਬਈ, ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Related posts

ਨਵਜੋਤ ਕੌਰ ਨੇ ‘ਸੁੱਘੜ ਸੁਨੱਖੀ ਮੁਟਿਆਰ’, ਵਿਸ਼ਵਪ੍ਰੀਤ ਕੌਰ ਨੇ ‘ਰੂਪ ਦੀ ਰਾਣੀ’ ਤੇ ਅਰਪਨਜੋਤ ਕੌਰ ਨੇ ‘ਗੁਣਵੰਤੀ ਮੁਟਿਆਰ’ ਖਿਤਾਬ ਜਿੱਤਿਆ

admin

ਖ਼ਾਲਸਾ ਹਾਕੀ ਅਕੈਡਮੀ ਨੇ ‘ਤੀਜੇ ਹਾਕੀ ਇੰਡੀਆ ਸਬ-ਜੂਨੀਅਰ ਮਹਿਲਾ ਅਕੈਡਮੀ ਚੈਂਪੀਅਨਸ਼ਿਪ’ ’ਚ ਚਾਂਦੀ ਦਾ ਤਗਮਾ ਜਿੱਤਿਆ

admin

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਲੋਕਾਂ ਲਈ 29 ਤੱਕ ਖੁੱਲ੍ਹਾ ਰਹੇਗਾ

admin