ਮਾਲੇਰਕੋਟਲਾ – ਇਥੋਂ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਟਿੱਡਕੇ, ਆਈ.ਏ.ਐਸ, ਨੇ ਮੁੱਖ ਫ਼ੌਜਦਾਰੀ ਕਾਨੂੰਨ ਭਾਰਤੀ ਨਾਗਰਿਕ ਸੁਰਕਸ਼ਾ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਵਤਸਰੀ ਮਹਾਂਪਰਬ ਦਿਵਸ ਮੌਕੇ ਮਿਤੀ 27 ਅਗਸਤ 2025 ਦਿਨ ਬੁਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ‘ਚ ਮੀਟ, ਮੱਛੀ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ‘ਚ ਦੱਸਿਆ ਗਿਆ ਹੈ ਕਿ ਜੈਨ ਧਰਮ ਦੇ ਸੰਵਤਸਰੀ ਮਹਾਂਪਰਬ ਦਿਵਸ 27 ਅਗਸਤ 2025 ਦਿਨ ਬੁੱਧਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ।