International

ਅਫ਼ਗਾਨਿਸਤਾਨ ’ਚ ਤਬਾਹੀ ਤੇ ਭੁੱਖਮਰੀ ਵਰਗੇ ਹਾਲਾਤ, ਸੰਯੁਕਤ ਰਾਸ਼ਟਰ ਨੇ ਕੀਤਾ ਸੂਚਿਤ

ਕਾਬੁਲ – ਸੰਯੁਕਤ ਰਾਸ਼ਟਰ ਨੇ ਚਿਤਾਵਨੀ ਦਿੱਤੀ ਹੈ ਕਿ ਅਫ਼ਗਾਨਿਸਤਾਨ ਦੇ ਕਿਸਾਨਾਂ ਤੇ ਪਸ਼ੂ ਪਾਲਕਾਂ ਦੇ ਉਪਰ ਤਬਾਹੀ ਤੇ ਭੁੱਖਮਰੀ ਦੀ ਤਲਵਾਰ ਲਟਕੀ ਹੋਈ ਹੈ। ਖ਼ੁਰਾਕ ਤੇ ਖੇਤੀ ਸੰਗਠਨ (ਐੱਫਏਓ) ਨੇ ਸਪੱਸ਼ਟ ਕੀਤਾ ਹੈ ਕਿ ਮਨੁੱਖੀ ਪਹੁੰਚ ’ਚ ਸੁਧਾਰ ਨਹੀਂ ਹੋ ਸਕਦਾ। ਕੀਮਤਾਂ ਅਸਮਾਨ ਛੂਹ ਰਹੀਆਂ ਹਨ ਤੇ ਲੋਕਾਂ ਦੀ ਜ਼ਰੂਰਤਾਂ ਸਾਧਨਾਂ ਤੋਂ ਵੱਧ ਰਹੀਆਂ ਹਨ। ਅਫ਼ਗਾਨਿਸਤਾਨ ’ਚ ਐੱਪਏਓ ਦੇ ਨੁਮਾਇੰਦੇ ਰਿਚਰਡ ਟ੍ਰੈਂਚਰਡ ਨੇ ਕਿਹਾ ਕਿ ਹਾਲਾਤ ਬਹੁਤ ਖ਼ਤਰਨਾਕ ਹਨ। ਜਿਨ੍ਹਾਂ ਕਿਸਾਨਾਂ ਨੇ ਸਾਡੇ ਨਾਲ ਗੱਲ ਕੀਤੀ ਹੈ, ਇਸ ਸਾਲ ਉਨ੍ਹਾਂ ਦੀ ਫ਼ਸਲ ਤਬਾਹ ਹੋ ਗਈ। ਕਈਆਂ ਨੂੰ ਆਪਣੇ ਪਸ਼ੂ ਵੇਚਣੇ ਪਏ। ਉਹ ਕਰਜ਼ੇ ’ਚ ਡੁੱਬੇ ਹੋਏ ਹਨ ਤੇ ਉਨ੍ਹਾਂ ਕੋਲ ਹੁਣ ਕੋਈ ਪੈਸਾ ਨਹੀਂ ਬਚਿਆ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਚੀਨ ਵਲੋਂ ਖਾੜੀ ਵਿੱਚ ਤੁਰੰਤ ਜੰਗਬੰਦੀ ਦੀ ਅਪੀਲ

admin

ਟਰੰਪ ਕੋਰਟ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਹੋਣ ਵਾਲੇ ਪਹਿਲੇ ਅਮਰੀਕਨ ਰਾਸ਼ਟਰਪਤੀ ਬਣ ਗਏ !

admin