Australia & New Zealand

ਅੰਤਰਰਾਸ਼ਟਰੀ ਸੈਲਾਨੀਆਂ ਦੀ ਵਾਪਸੀ ਈਸਟਰ ਤੋਂ ਪਹਿਲਾਂ !

ਮੈਲਬੌਰਨ – ਅੰਤਰਰਾਸ਼ਟਰੀ ਸੈਲਾਨੀਆਂ ਨੂੰ ਈਸਟਰ ਤੋਂ ਪਹਿਲਾਂ ਆਸਟ੍ਰੇਲੀਆ ਵਾਪਸ ਆਉਣ ਦੀ ਇਜਾਜ਼ਤ ਮਿਲ ਸਕਦੀ ਹੈ। ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਇਹ ਐਲਾਨ ਕਰਦਿਆਂ ਕਿਹਾਕਿ ਓਮੀਕ੍ਰੋਨ ਦੇ ਕੇਸਾਂ ਦੀ ਗਿਣਤੀ ਘੱਟ ਹੋਣ ‘ਤੇ ਸੈਲਾਨੀਆਂ ਅਤੇ ਹੋਰ ਅੰਤਰਰਾਸ਼ਟਰੀ ਯਾਤਰੀਆਂ ਨੂੰ ਵਾਪਸ ਜਾਣ ਦੀ ਆਗਿਆ ਦਿੱਤੀ ਜਾ ਸਕਦੀ ਹੈ।

2021 ਦੇ ਅਖੀਰ ਵਿੱਚ ਅੰਤਰਰਾਸ਼ਟਰੀ ਸਰਹੱਦਾਂ ਦੇ ਮੁੜ ਖੁੱਲ੍ਹਣ ਤੋਂ ਬਾਅਦ ਸਿਰਫ ਨਾਗਰਿਕਾਂ, ਸਥਾਈ ਨਿਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਹੁਨਰਮੰਦ ਕਾਮਿਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲਾਂਕਿ ਵਿਦੇਸ਼ੀ ਸੈਲਾਨੀਆਂ ਲਈ ਵਾਪਸੀ ਲਈ ਕੋਈ ਖਾਸ ਤਰੀਕ ਤੈਅ ਨਹੀਂ ਕੀਤੀ ਗਈ ਹੈ, ਪਰ ਇਹ ਜਲਦੀ ਆ ਸਕਦੀ ਹੈ। ਉਨ੍ਹਾਂ ਕਿਹਾ ਕਿ “ਮੈਨੂੰ ਨਹੀਂ ਲਗਦਾ ਕਿ ਇਹ ਬਹੁਤ ਦੂਰ ਹੈ। ਈਮਾਨਦਾਰੀ ਨਾਲ ਕਹਾਂ ਤਾਂ ਸਾਨੂੰ ਯਕੀਨੀ ਬਣਾਉਣ ਲਈ ਇਸ ਬਾਰੇ ਹੋਰ ਕੁਝ ਡਾਕਟਰੀ ਸਲਾਹ ਲੈਣ ਦੀ ਜ਼ਰੂਰਤ ਹੈ। ਰਾਜਾਂ ਨਾਲ ਥੋੜਾ ਹੋਰ ਕੰਮ ਕਰਨਾ ਹੈ ਅਤੇ ਫਿਰ ਮੈਂ ਤੁਹਾਨੂੰ ਜਲਦੀ ਹੀ ਇਥੇ ਪਹੁੰਚਦੇ ਵੇਖਣਾ ਚਾਹਾਂਗਾ, ਯਕੀਨਨ ਈਸਟਰ ਤੋਂ ਪਹਿਲਾਂ।”

ਪ੍ਰਧਾਨ ਮੰਤਰੀ ਦਾ ਇਹ ਬਿਆਨ ਉਦੋਂ ਆਇਆ ਹੈ ਕਿ ਜਦੋਂ ਫੈਡਰਲ ਸਰਕਾਰ ਨੇ ਹੋਰ ਵਿਦੇਸ਼ੀ ਯਾਤਰੀਆਂ ਨੂੰ ਦੇਸ਼ ਵਿੱਚ ਵਾਪਸ ਲਿਆਉਣ ਦੀ ਕੋਸ਼ਿਸ਼ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਬੈਕਪੈਕਰਾਂ ਲਈ ਵੀਜ਼ਾ ਫੀਸਾਂ ਨੂੰ ਮੁਆਫ ਕਰ ਦਿੱਤਾ ਸੀ। ਮੌਰਿਸਨ ਨੇ ਕਿਹਾ ਕਿ ਅੰਤਰਰਾਸ਼ਟਰੀ ਸੈਲਾਨੀਆਂ ਦੀ ਵਾਪਸੀ ਮੁੜ ਸ਼ੁਰੂ ਕਰਨ ਲਈ ਇੱਕ ਮਿਤੀ ਨਿਰਧਾਰਤ ਕੀਤੇ ਜਾਣ ਤੋਂ ਪਹਿਲਾਂ ਕੋਵਿਡ -19 ਸਥਿਤੀ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਅਸੀਂ ਇਹ ਦੇਖ ਰਹੇ ਹਾਂ ਕਿ ਇਸ ਸਮੇਂ ਓਮੀਕਰੋਨ ਦੀ ਪੂਰਬੀ ਰਾਜਾਂ ਵਿੱਚ ਕੀ ਸਥਿਤੀ ਹੈ ਪਰ ਓਮਿਕਰੋਨ ਦੇ ਸਿਖਰ ‘ਤੇ ਪਹੁੰਚਣ ਦੇ ਨਾਲ ਹੀ ਮੌਕੇ ਖੋਲ੍ਹੇ ਜਾ ਸਕਦੇ ਹਨ।”

Related posts

HAPPY DIWALI 2025 !

admin

Australian PM Anthony Albanese Greets Indian Community on Diwali

admin

ਆਸਟ੍ਰੇਲੀਆ ਅਤੇ ਭਾਰਤ ਸਾਫ਼ ਊਰਜਾ ਖੇਤਰ ਵਿੱਚ ਸਹਿਯੋਗ ਹੋਰ ਵਧਾਉਣਗੇ

admin