India

ਅੰਤ੍ਰਿਮ ਬਜਟ ’ਚ ਕੋਈ ਵੱਡਾ ਐਲਾਨ ਨਹੀਂ: ਸੀਤਾਰਮਨ

ਨਵੀਂ ਦਿੱਲੀ – ਮੋਦੀ ਸਰਕਾਰ ਦੇ ਅੰਤਰਿਮ ਬਜਟ ਤੋਂ ਲੋਕਪਿ੍ਰਯ ਐਲਾਨਾਂ ਦੀ ਉਡੀਕ ਕਰ ਰਹੇ ਲੋਕ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਇੱਕ ਬਿਆਨ ਨਾਲ ਨਿਰਾਸ਼ ਹੋਏ ਹਨ। ਵਿੱਤ ਮੰਤਰੀ ਨੇ ਕਿਹਾ, ਸਰਕਾਰ ਆਉਣ ਵਾਲੇ ਅੰਤਰਿਮ ਬਜਟ ਵਿੱਚ ਕੋਈ ਵੱਡਾ ਐਲਾਨ ਨਹੀਂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਾਨੂੰ ਜੁਲਾਈ 2024 ਵਿੱਚ ਪੇਸ਼ ਕੀਤੇ ਜਾਣ ਵਾਲੇ ਪੂਰੇ ਬਜਟ ਦੀ ਉਡੀਕ ਕਰਨੀ ਪਵੇਗੀ।ਅੰਤਰਿਮ ਬਜਟ ਵਿੱਚ ਨਹੀਂ ਕੋਈ ਵੱਡਾ ਐਲਾਨ ਨਹੀ। ਸੀਆਈਆਈ ਗਲੋਬਲ ਇਕਨਾਮਿਕ ਪਾਲਿਸੀ ਫੋਰਮ 2023 ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ, ਮੈਂ ਤੁਹਾਡੀਆਂ ਉਮੀਦਾਂ ਨੂੰ ਤੋੜਨਾ ਨਹੀਂ ਚਾਹੁੰਦੀ, ਪਰ 1 ਫਰਵਰੀ 2024 ਨੂੰ ਪੇਸ਼ ਹੋਣ ਵਾਲਾ ਬਜਟ ਸਿਰਫ ਵੋਟ ਆਨ ਅਕਾਉਂਟ ਹੈ। ਨਵੀਂ ਸਰਕਾਰ ਦੇ ਗਠਨ ਤੱਕ ਸਰਕਾਰ ਦੇ ਖਰਚਿਆਂ ਨੂੰ ਪੂਰਾ ਕਰਨ
ਲਈ ਅੰਤਰਿਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਵਿੱਚ ਕੋਈ ਵੱਡਾ ਐਲਾਨ ਨਹੀਂ ਹੋਣ ਵਾਲਾ ਹੈ। ਇਸ ਦੇ ਲਈ ਤੁਹਾਨੂੰ ਆਮ ਬਜਟ ਤੋਂ ਬਾਅਦ ਇੰਤਜ਼ਾਰ ਕਰਨਾ ਹੋਵੇਗਾ।

Related posts

IML: ਸਚਿਨ ਤੇਂਦੁਲਕਰ ਨੇ ਯੁਵਰਾਜ ਸਿੰਘ ਨਾਲ ਹੋਲੀ ਖੇਡੀ !

admin

ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਚੰਡੀਗੜ੍ਹ ਨਾਲ ਜੋੜਨ ਲਈ ਰੇਲਵੇ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ: ਰਵਨੀਤ ਬਿੱਟੂ

admin

ਅਮਰੀਕਾ ਵਿੱਚ ਗੈਰ-ਕਾਨੂੰਨੀ ਰਹਿੰਦੇ ਹੋਰ ਕਿੰਨੇ ਭਾਰਤੀ ਡਿਪੋਰਟ ਕੀਤੇ ਜਾਣਗੇ ?

admin