India

ਅੰਦੋਲਨ ਖ਼ਤਮ ਕਰਨ ਨੂੰ ਲੈ ਕੇ ਆਇਆ ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਬਾਰੇ ਵਿਚ ਦੱਸਿਆ ਕਿ ਸਰਕਾਰ ਵੱਲੋਂ ਇਹ ਸੰਦੇਸ਼ ਆਇਆ ਹੈ ਕਿ ਉਹ ਸਾਡੀਆਂ ਮੰਗਾਂ ਨੂੰ ਮੰਨਣ ਲਈ ਤਿਆਰ ਹੈ ਤੇ ਉਹ ਚਾਹੁੰਦੇ ਹਨ ਕਿ ਅਸੀਂ ਅੰਦੋਲਨ ਖ਼ਤਮ ਕਰ ਦੇਈਏ। ਹਾਲਾਂਕਿ, ਅੰਦੋਲਨ ਖਤਮ ਕਰਨ ’ਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਪ੍ਰਸਤਾਵ ਵਿਚ ਕੁਝ ਗੱਲਾਂ ਅਸਪੱਸ਼ਟ ਹਨ ਜਿਸਦੇ ਕਾਰਨ ਕਿਸਾਨ ਮੋਰਚਾ ਦੀ ਬੈਠਕ ਵਿਚ ਇਸ ’ਤੇ ਕੱਲ੍ਹ ਚਰਚਾ ਹੋਵੇਗੀ। ਇਨ੍ਹਾਂ ਅਸ਼ੰਕਾਵਾਂ ’ਤੇ ਗੱਲ ਕਰਨ ਤੋਂ ਬਾਅਦ ਹੀ ਮੋਰਚਾ ਕੋਈ ਫ਼ੈਸਲਾ ਲਵੇਗਾ। ਉਨ੍ਹਾਂ ਨੇ ਕਿਹਾ ਕਿ ਸਾਡਾ ਅੰਦੋਲਨ ਕਿਤੇ ਨਹੀਂ ਜਾ ਰਿਹਾ ਤੇ ਅਸੀਂ ਵੀ ਇਥੇ ਹਾਂ।

ਗਾਜੀਪੁਰ ਬਾਰਡਰ ’ਤੇ ਮੀਡੀਆ ਮੁਲਾਜ਼ਮਾਂ ਨੂੰ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਸ ਵਾਪਸੀ ਨੂੰ ਲੈ ਕੇ ਸਰਕਾਰ ਦਾ ਪ੍ਰਸਤਾਵ ਹੈ ਕਿ ਕੇਸ ਵਾਪਸ ਲੈ ਲਏ ਜਾਣਗੇ, ਤੁਸੀਂ ਉੱਠ ਜਾਓ, ਪਰ ਚਿੱਠੀ ’ਤੇ ਕੌਣ ਵਿਸ਼ਵਾਸ ਕਰੇਗਾ?ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੂੰ ਪਿਛਲੇ ਇਕ ਸਾਲ ਤੋਂ ਜ਼ਿਆਦਾ ਹੋ ਗਿਆ ਹੈ ਉਹ ਘਰ ਨਹੀਂ ਗਏ ਹਨ। ਉਨ੍ਹਾਂ ਨੇ ਇਸ ਗੱਲ ਦਾ ਐਲਾਨ ਕਰ ਦਿੱਤਾ ਸੀ ਕਿ ਜਦੋਂ ਤਕ ਕਿਸਾਨ ਅੰਦੋਲਨ ਚਲੇਗਾ ਉਹ ਘਰ ਨਹੀਂ ਜਾਣਗੇ। ਅਜਿਹੇ ਵਿਚ ਜੇਕਰ ਕਿਸਾਨਾਂ ਨੇ ਅੰਦੋਲਨ ਵਾਪਸ ਲੈਣ ਦਾ ਐਲਾਨ ਕੀਤਾ ਉਦੋਂ ਰਾਕੇਸ਼ ਟਿਕੈਤ ਆਪਣੇ ਪਿੰਡ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਰਾਕੇਸ਼ ਟਿਕੈਤ ਮੁਜ਼ੱਫਰਨਗਰ ਜ਼ਿਲ੍ਹੇ ਦੇ ਸਿਸੌਲੀ ਪਿੰਡ ਵਿਚ ਰਹਿਣ ਵਾਲੇ ਹਨ।

Related posts

‘ਉਡੇ ਦੇਸ਼ ਕਾ ਆਮ ਨਾਗਰਿਕ’ ਯੋਜਨਾ ਤਹਿਤ 15.6 ਮਿਲੀਅਨ ਯਾਤਰੀਆਂ ਨੇ ਲਏ ਹਵਾਈ ਝੂਟੇ

admin

ਏਸ਼ੀਅਨ ਯੂਥ ਗੇਮਜ਼: ਭਾਰਤ ਨੇ ਕਬੱਡੀ ਵਿੱਚ ਪਾਕਿਸਤਾਨ ਨੂੰ 81-26 ਨਾਲ ਹਰਾਇਆ

admin

ਭਾਰਤ ਜੰਗਲਾਤ ਖੇਤਰ ਵਿੱਚ ਦੁਨੀਆ ਵਿੱਚ 9ਵੇਂ ਸਥਾਨ ‘ਤੇ ਪੁੱਜਾ

admin