Punjab

ਅੰਮ੍ਰਿਤਪਾਲ ਸਿੰਘ ਦੇ ਪਿਤਾ ਜੀ ਨੂੰ ਪੁਲਿਸ ਨੇ ਘਰ ‘ਚ ਕੀਤਾ ਨਜ਼ਰਬੰਦ !

'ਵਾਰਿਸ ਪੰਜਾਬ ਦੇ' ਮੁਖੀ ਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ।

ਰਈਆ – ਖਡੂਰ ਸਾਹਿਬ ਤੋਂ ਸੰਸਦ ਮੈਂਬਰ, ਖ਼ਾਲਿਸਤਾਨ ਸਮਰਥਕ ਤੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਜੀ ਤਰਸੇਮ ਸਿੰਘ ਨੂੰ ਮੰਗਲਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਨਜ਼ਰਬੰਦ ਕਰ ਦਿੱਤਾ ਗਿਆ। ਕੁੱਝ ਹੀ ਦੇਰ ਵਿੱਚ ਭਾਰੀ ਪੁਲਿਸ ਫੋਰਸ ਉਸ ਦੇ ਪਿੰਡ ਜੱਲੂਪੁਰ ਖੇੜਾ ਪਹੁੰਚ ਗਈ ਅਤੇ ਉਸ ਦੀ ਰਿਹਾਇਸ਼ ਨੂੰ ਚਾਰੇ ਪਾਸਿਓਂ ਘੇਰ ਲਿਆ ਗਿਆ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਤੋਂ ਹੀ ਪੁਲਿਸ ਨੇ ਪਿੰਡ ਵਿੱਚ ਇਕੱਠਾ ਹੋਣਾ ਸ਼ੁਰੂ ਕਰ ਦਿੱਤਾ ਸੀ। ਮੰਗਲਵਾਰ ਨੂੰ ਪਿੰਡ ਨੂੰ ਚਾਰੋਂ ਪਾਸਿਓਂ ਪੁਲਿਸ ਨੇ ਘੇਰ ਲਿਆ। ਖਾਸ ਤੌਰ ’ਤੇ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਸੌ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਫਿਲਹਾਲ ਪੁਲਿਸ ਅਧਿਕਾਰੀ ਇਸ ‘ਤੇ ਖੁੱਲ੍ਹ ਕੇ ਨਹੀਂ ਬੋਲ ਰਹੇ।

ਕੁੱਝ ਦਿਨ ਪਹਿਲਾਂ ਤਰਸੇਮ ਸਿੰਘ ਨੇ ਆਵਾਜ਼ ਉਠਾਈ ਸੀ ਕਿ ਉਹ ਨਵੀਂ ਪਾਰਟੀ ਬਣਾਉਣਗੇ। ਪਤਾ ਲੱਗਾ ਹੈ ਕਿ ਤਰਸੇਮ ਸਿੰਘ ਨੇ ਆਪਣੇ ਬੇਟੇ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮਾਘੀ ਮੇਲੇ ਦੌਰਾਨ ਨਵੀਂ ਪਾਰਟੀ ਬਣਾਉਣ ਅਤੇ ਇਸ ਦੇ ਅਹੁਦੇਦਾਰਾਂ ਦਾ ਐਲਾਨ ਕਰਨਾ ਸੀ। ਕੌਮੀ ਇਨਸਾਫ਼ ਮੋਰਚਾ ‘ਚ ਤਰਸੇਮ ਸਿੰਘ ਨੇ ਆਪਣੇ ਸਮਰਥਕਾਂ ਨਾਲ ਪੁੱਜਣਾ ਸੀ। ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਪਾਰਟੀ ਦੀ ਅਗਵਾਈ ਕਰੇਗਾ ਤੇ ਉਦੋਂ ਤੱਕ ਪਾਰਟੀ ਦੀ ਕਮਾਨ ਉਨ੍ਹਾਂ ਕੋਲ ਰਹੇਗੀ। ਤਰਸੇਮ ਸਿੰਘ ਨੇ ਕਿਹਾ ਕਿ ਉਹ ਸੰਗਤ ਦੀ ਹਾਜ਼ਰੀ ਵਿਚ ਨਵੀਂ ਪਾਰਟੀ ਦੇ ਨਾਮ ਤੇ ਏਜੰਡੇ ਬਾਰੇ ਐਲਾਨ ਕਰਨਗੇ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਹਮਾਇਤੀਆਂ ਦੇ ਨਾਲ ਅਜਨਾਲਾ ਪੁਲੀਸ ਥਾਣੇ ’ਤੇ ਕੀਤੇ ਹਮਲੇ ਦੇ ਦੋਸ਼ ਵਿਚ 23 ਫਰਵਰੀ ਨੂੰ ਮੋਗਾ ਦੇ ਰੋਡੇ ਪਿੰਡ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Related posts

ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦਾ ਸਮਰਥਨ ਕਰਦੇ ਹਾਂ – ਵਡਾਲਾ

admin

ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ।

Bunty

ਪੰਜਾਬ-ਯੂ.ਏ.ਈ. ਦਰਮਿਆਨ ਵਪਾਰ ਅਤੇ ਵਣਜ ਲਈ ਕੁਦਰਤੀ ਸਾਂਝ ਹੈ: ਭਗਵੰਤ ਸਿੰਘ ਮਾਨ

admin