Punjab

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਏਅਰਪੋਰਟ ’ਤੇ ਰੋਕਿਆ

ਅੰਮ੍ਰਿਤਸਰ – ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਏਅਰਪੋਰਟ ’ਤੇ ਰੋਕਿਆ ਲਿਆ। ਅਧਿਕਾਰੀਆਂ ਨੇ ਤਰਸੇਮ ਸਿੰਘ ਤੋਂ ਲਗਭਗ ਪੌਣਾ ਘੰਟਾ ਪੁੱਛਗਿੱਛ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ। ਸੂਤਰਾਂ ਮੁਤਾਬਕ ਤਰਸੇਮ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕਿਸੇ ਕੰਮ ਦੇ ਚੱਲਦੇ ਕਤਰ ਜਾ ਰਹੇ ਸਨ, ਪਰ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਤਰਸੇਮ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇ ਸੀ। ਦੱਸ ਦਈਏ ਕਿ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵੀ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ। ਹੁਣ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਵੀ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਐੱਨ. ਐੱਸ. ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਉਨ੍ਹਾਂ ਦਾ ਪਰਿਵਾਰ ਕਈ ਵਾਰ ਉਨ੍ਹਾਂ ਨਾਲ ਮੁਲਾਕਾਤ ਕਰ ਚੁੱਕਾ ਹੈ।

Related posts

ਸੁਪਰੀਮ ਕੋਰਟ ਦਾ ਹੁਕਮ : ਭਾਰਤ ਸਰਕਾਰ ਭਾਈ ਰਾਜੋਆਣਾ ਦੀ ਦਇਆ ਯਾਚਿਕਾ ‘ਤੇ ਦੋ ਹਫ਼ਤਿਆਂ ‘ਚ ਜਵਾਬ ਦੇਵੇ !

admin

ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਨੂੰ ਹਾਈਕੋਰਟ ‘ਚ ਚੈਲੰਜ !

admin

ਅਭਿਸ਼ੇਕ ਸ਼ਰਮਾ : ਟੀ-20 ‘ਚ 4 ਵਾਰ 130+ ਰੱਨ ਬਨਾਉਣ ਵਾਲਾ ਦੁਨੀਆਂ ਦਾ ਪਹਿਲਾ ਬੱਲੇਬਾਜ਼ !

admin