Punjab

ਅੰਮ੍ਰਿਤਸਰ ‘ਚ ਰੇਲਵੇ ਟਰੈਕ ‘ਤੇ ਬੈਠੇ ਕਿਸਾਨ, ਗੰਨਾ ਮਿੱਲ ਤੋਂ ਬਕਾਇਆ ਨਾ ਮਿਲਣ ‘ਤੇ ਸ਼ੁਰੂ ਕੀਤਾ ਧਰਨਾ

ਅੰਮ੍ਰਿਤਸਰ – ਦਿੱਲੀ ਵਿੱਚ ਕਿਸਾਨ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਕਿਸਾਨਾਂ ਨੇ ਇੱਕ ਵਾਰ ਫਿਰ ਰੇਲ ਪਟੜੀ ਵੱਲ ਰੁਖ਼ ਕਰ ਲਿਆ ਹੈ। ਸ਼ਨੀਵਾਰ ਦੇਰ ਸ਼ਾਮ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਬਿਆਸ ‘ਚ ਰੇਲਵੇ ਟਰੈਕ ‘ਤੇ ਬੈਠ ਗਏ। ਕਿਸਾਨ ਆਗੂ ਸਰਵਣ ਸਿੰਘ ਨੇ ਦੱਸਿਆ ਕਿ ਖੰਡ ਮਿੱਲ ਬੁੱਟਰ ਵੱਲ ਕਿਸਾਨਾਂ ਦੇ ਕਾਫੀ ਬਕਾਇਆ ਪਏ ਹਨ। ਕਿਸਾਨਾਂ ਨੇ ਬੁੱਟਰ ਮਿੱਲ ਦੇ ਬਾਹਰ ਧਰਨਾ ਦਿੱਤਾ ਪਰ ਸਰਕਾਰ ਅਤੇ ਮਿੱਲ ਪ੍ਰਬੰਧਕਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਕਾਰਨ ਅੱਜ ਦੇਰ ਸ਼ਾਮ ਕਿਸਾਨਾਂ ਨੂੰ ਬਿਆਸ ਨੇੜੇ ਰੇਲਵੇ ਟਰੈਕ ’ਤੇ ਧਰਨਾ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੇ ਗੰਨੇ ਦੇ ਬਕਾਏ ਨਹੀਂ ਦਿੱਤੇ ਜਾਂਦੇ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਇਸ ਤੋਂ ਪਹਿਲਾਂ ਪਿਛਲੇ ਸਾਲ ਕਿਸਾਨਾਂ ਨੇ ਗੰਨੇ ਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਚਾਰ ਥਾਵਾਂ ਜਲੰਧਰ, ਅੰਮ੍ਰਿਤਸਰ, ਪਠਾਨਕੋਟ ਅਤੇ ਲੁਧਿਆਣਾ ਵਿੱਚ ਰੇਲ ਪਟੜੀਆਂ ਨੂੰ ਜਾਮ ਕਰ ਦਿੱਤਾ ਸੀ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਹੜਕੰਬ ਮਚ ਗਿਆ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin