Punjab

ਅੰਮ੍ਰਿਤਸਰ ‘ਚ BSF ਦੇ ਅਧਿਕਾਰ ਵਧਾਉਣ ਦਾ ਵਿਰੋਧ, ਸੁਖਬੀਰ ਦੀ ਅਗਵਾਈ ਅਕਾਲੀ ਦਲ ਨੇ ਕੱਢਿਆ ਰੋਸ ਮਾਰਚ

ਅੰੰਮ੍ਰਿਤਸਰ – ਬੀਐੱਸਐੱਫ ਨੂੰ ਹੋਰ ਅਧਿਕਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ‘ਚ ਸਿਆਸਤ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਚ ਅਰਥੀ ਫੂਕ ਮਾਰਚ ਕੱਢ ਕੇ ਇਸ ਦਾ ਵਿਰੋਧ ਕੀਤਾ ਹੈ। ਇਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੀਤੀ। ਬਿਕਰਮ ਸਿੰਘ ਮਜੀਠੀਆ ਮੋਟਰਸਾਈਕਲ ’ਤੇ ਮਾਰਚ ਵਿਚ ਸ਼ਾਮਲ ਹੋਏ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਖੁੱਲ੍ਹੀ ਜੀਪ ਵਿਚ ਸਵਾਰ ਹੋ ਕੇ ਇਸ ਦੀ ਅਗਵਾਈ ਕਰ ਰਹੇ ਹਨ।

ਅਟਾਰੀ ਤੋਂ ਸ਼ੁਰੂ ਹੋ ਕੇ ਇਹ ਅਰਥੀ ਫੂਕ ਮਾਰਚ ਅਟਾਰੀ ਰੋਡ ਤੋਂ ਹੁੰਦਾ ਹੋਇਆ ਜੀਟੀ ਰੋਡ ਹਰਿਮੰਦਰ ਸਾਹਿਬ ਵੱਲ ਵਧਿਆ। ਰਸਤੇ ਵਿਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਆਪਣੇ ਵਰਕਰਾਂ ਸਮੇਤ ਮਾਰਚ ਵਿਚ ਸ਼ਾਮਲ ਹੋ ਰਹੇ ਹਨ। ਇਸ ਕਾਰਨ ਇਹ ਕਾਫਲਾ ਲੰਮਾ ਹੁੰਦਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵਿਚ ਸ਼ਾਮਲ ਹਜ਼ਾਰਾਂ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਅਕਾਲੀ ਦਲ ਤੇ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਝੰਡੇ ਚੁੱਕੇ ਹੋਏ ਸਨ। ਵੱਡੀ ਗਿਣਤੀ ਵਿਚ ਮੋਟਰਸਾਈਕਲਾਂ ਤੇ ਚਾਰ ਪਹੀਆ ਵਾਹਨਾਂ ’ਤੇ ਅਕਾਲੀ ਵਰਕਰ ਮਾਰਚ ਵਿਚ ਸ਼ਾਮਲ ਹੋ ਰਹੇ ਹਨ। ਦੱਸ ਦੇਈਏ ਕਿ ਪਿਛਲੇ ਦਿਨੀਂ ਭਾਰਤ ਤੇ ਪਾਕਿਸਤਾਨ ਨੂੰ ਡਰੋਨ ਰਾਹੀਂ ਹਥਿਆਰਾਂ ਤੇ ਹੈਰੋਇਨ ਦੀ ਖੇਪ ਭੇਜਣ ਦੇ ਮਾਮਲਿਆਂ ਅਤੇ ਕਈ ਅੱਤਵਾਦੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਬੀਐਸਐਫ ਨੂੰ ਸਰਹੱਦ ਤੋਂ 50 ਕਿਲੋਮੀਟਰ ਦੇ ਘੇਰੇ ਵਿਚ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਕਿਹਾ ਗਿਆ ਹੈ। ਪੰਜਾਬ ਵਿਚ ਉਸ ਨੂੰ ਖੋਜ ਦਾ ਅਧਿਕਾਰ ਦਿੱਤਾ ਗਿਆ ਸੀ। ਹੁਣ ਤਕ ਇਹ ਰੇਂਜ ਸਿਰਫ 15 ਕਿਲੋਮੀਟਰ ਤਕ ਸੀ। ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਸਮੇਤ ਪੰਜਾਬ ਦੀਆਂ ਕਈ ਪਾਰਟੀਆਂ ਇਸ ਦਾ ਸਖ਼ਤ ਵਿਰੋਧ ਕਰ ਰਹੀਆਂ ਹਨ।

Related posts

‘ਸਕੇਪ’ ਵੱਲੋਂ ਦਲਜੀਤ ਦੋਸਾਂਝ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਰਹਿਣ ਦਾ ਐਲਾਨ !

admin

ਪੰਜਾਬ ਕੈਬਨਿਟ ’ਚ ਫੇਰਬਦਲ: ਸੰਜੀਵ ਅਰੋੜਾ ਮੰਤਰੀ ਬਣੇ, ਕੁਲਦੀਪ ਸਿੰਘ ਧਾਲੀਵਾਲ ਦੀ ਛੁੱਟੀ !

admin

‘ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ !

admin