Punjab

ਅੰਮ੍ਰਿਤਸਰ ਦੇ ਕਿਡਨੀ ਕਾਂਡ ‘ਚ 19 ਸਾਲ ਬਾਅਦ ਆਇਆ ਫ਼ੈਸਲਾ

ਅੰਮ੍ਰਿਤਸਰ – ਗੁਰੂਨਗਰੀ ‘ਚ 19 ਸਾਲ ਪੁਰਾਣੇ ਕਿਡਨੀ ਕਾਂਡ ‘ਚ ਦੋ ਡਾਕਟਰਾਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਡਾ. ਭੁਪਿੰਦਰ ਸਿੰਘ ਅਤੇ ਡਾ. ਭੂਸ਼ਣ ਅਗਰਵਾਲ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪ੍ਰਦੀਪ ਸੈਣੀ ਸਮੇਤ ਸੱਤ ਮੁਲਜ਼ਮਾਂ ਨੂੰ ਦੋਸ਼ ਸਾਬਿਤ ਨਾ ਹੋਣ ਮਗਰੋਂ ਰਿਹਾਅ ਕਰ ਦਿੱਤਾ ਗਿਆ ਹੈ। ਕੇਸ ਦੀ ਸੁਣਵਾਈ ਦੌਰਾਨ ਡਾ. ਪੀ ਕੇ ਸਰੀਨ, ਪੀ ਕੇ ਜੈਨ ਤੇ ਵਕੀਲ ਰਾਜਨ ਪੁਰੀ ਦੀ ਮੌਤ ਹੋ ਚੁੱਕੀ ਹੈ। ਸਾਲ 2003 ਵਿਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗੁਰਦੇ ਦੀ ਘਟਨਾ ਦੇ ਦੋਸ਼ ਹੇਠ ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ‘ਚ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਅਦਾਲਤ ਨੇ ਇਹ ਸਜ਼ਾ ਹੱਤਿਆ ਦੇ ਕੇਸ ਨੂੰ ਗ਼ੈਰ-ਇਰਾਦਤਨ ਹੱਤਿਆ ਦੇ ਮਾਮਲੇ ‘ਚ ਤਬਦੀਲ ਕਰਦੇ ਹੋਏ ਸੁਣਵਾਈ ਕੀਤੀ ਹੈ।

ਇਸ ਦੇ ਨਾਲ ਹੀ ਫਰਜ਼ੀ ਕਿਡਨੀ ਟਰਾਂਸਪਲਾਂਟ ਦੇ ਇਕ ਹੋਰ ਮਾਮਲੇ ‘ਚ ਦੋਸ਼ੀਆਂ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀਆਂ ‘ਤੇ 65-65 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਵੀ ਦੋਸ਼ ਸਾਬਿਤ ਨਾ ਹੋਣ ’ਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪ੍ਰਦੀਪ ਸੈਣੀ, ਹਰਦਿਆਲ ਮਹਿਤਾ, ਡਾਕਟਰ ਜਗਦੀਸ਼ ਗਾਰਗੀ, ਗੌਰਵ ਰਾਜ, ਪੰਕਜ ਗੁਪਤਾ, ਵਿਨੋਦ ਸਮੇਤ ਸੱਤ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin