India

ਅੰਮ੍ਰਿਤਸਰ-ਨਾਂਦੇੜ ਉਡਾਣ ਜਲਦ ਹੋ ਸਕਦੀ ਹੈ ਸ਼ੁਰੂ: ਪ੍ਰਧਾਨ ਮੰਤਰੀ

ਓਕਲਾ (ਮਹਾਰਾਸ਼ਟਰ – ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ ਲਈ ਫਲਾਈਟ ਜਲਦੀ ਸ਼ੁਰੂ ਹੋ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਕੱਲ੍ਹ ਉਨ੍ਹਾਂ ਨੇ ਮਹਾਰਾਸ਼ਟਰ ਦੇ ਓਕਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਜਿਸ ਵਿੱਚ ਸੰਕੇਤ ਦਿੱਤਾ ਗਿਆ ਕਿ ਨਾਂਦੇੜ ਤੋਂ ਅੰਮ੍ਰਿਤਸਰ ਲਈ ਜਲਦੀ ਹੀ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਉਡਾਣ ਕਦੋਂ ਸ਼ੁਰੂ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਕਲਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਂਦੇੜ ਤੋਂ ਦਿੱਲੀ ਅਤੇ ਆਦਮਪੁਰ ਲਈ ਹਵਾਈ ਸੇਵਾ ਸ਼ੁਰੂ ਹੋ ਗਈ ਹੈ। ਜਲਦੀ ਹੀ ਸਾਡੇ ਸਿੱਖ ਭਰਾਵਾਂ ਨੂੰ ਇੱਥੋਂ ਅੰਮ੍ਰਿਤਸਰ ਤਕ ਹਵਾਈ ਸਫਰ ਦੀ ਸਹੂਲਤ ਵੀ ਮਿਲਣ ਜਾ ਰਹੀ ਹੈ। ਸਿੱਖ ਧਰਮ ਦੇ ਦੋ ਤਖ਼ਤਾਂ ਨੂੰ ਜੋੜਨ ਲਈ ਇਹ ਰਸਤਾ ਬਹੁਤ ਜ਼ਰੂਰੀ ਹੈ। ਕਰੀਬ ਢਾਈ ਸਾਲ ਪਹਿਲਾਂ ਜਦੋਂ ਇਹ ਰਸਤਾ ਬੰਦ ਕੀਤਾ ਗਿਆ ਸੀ ਤਾਂ ਇਸ ਦਾ ਕਾਫੀ ਵਿਰੋਧ ਹੋਇਆ ਸੀ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

admin

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

admin

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ

admin